Breaking News
Home / ਕੈਨੇਡਾ / Front / ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ


ਨਵੀਂ ਦਿੱਲੀ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਵੀਰਵਾਰ ਨੂੰ ਕਾਂਗਰਸ ਅਤੇ ਭਾਜਪਾ ਪ੍ਰਧਾਨ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਬਿਆਨਾਂ ਸਬੰਧੀ ਜਵਾਬ ਮੰਗਿਆ ਹੈ। ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਣਾਂ ਦੇ ਖਿਲਾਫ ਕੀਤੀ ਗਈ ਸ਼ਿਕਾਇਤਾਂ ਤੋਂ ਬਾਅਦ ਇਹ ਨੋਟਿਸ ਲਿਆ ਹੈ। ਇਨ੍ਹਾਂ ਸ਼ਿਕਾਇਤਾਂ ’ਚ ਚੋਣ ਜਾਬਤੇ ਦੀ ਉਲੰਘਣਾ ਦੇ ਆਰੋਪ ਲਗਾਏ ਗਏ ਹਨ। ਸ਼ਿਕਾਇਤ ’ਚ ਕਿਹਾ ਗਿਆ ਹੈ ਕਿ ਇਹ ਦੋਵੇਂ ਲੀਡਰ ਧਰਮ, ਜਾਤ, ਭਾਈਚਾਰੇ ਅਤੇ ਭਾਸ਼ਾ ਦੇ ਆਧਾਰ ’ਤੇ ਲੋਕਾਂ ’ਚ ਨਫਰਤ ਫੈਲਾਉਣ ਅਤੇ ਉਨ੍ਹਾਂ ਨੂੰ ਵੰਡਣ ਦਾ ਕੰਮ ਕਰ ਰਹੇ ਹਨ। ਚੋਣ ਕਮਿਸ਼ਨ ਨੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਅਤੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਤੋਂ ਇਸ ਮਾਮਲੇ ’ਚ 29 ਅਪ੍ਰੈਲ ਤੱਕ ਜਵਾਬ ਮੰਗਿਆ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਜਸਥਾਨ ’ਚ ਦਿੱਤੇ ਭਾਸ਼ਣ ’ਤੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਨੇ ਇਤਰਾਜ਼ ਪ੍ਰਗਟਾਉਂਦੇ ਹੋਏ ਵੀ ਚੋਣ ਕਮਿਸ਼ਨ ਕੋਲ ਮੋਦੀ ਖਿਲਾਫ ਸ਼ਿਕਾਇਤ ਕੀਤੀ ਸੀ।

Check Also

ਅੰਮਿ੍ਤਸਰ ਦੇ ‘ਆਪ’ ਆਗੂ ਨੇ ਸਮੂਹਿਕ ਆਤਮ ਹੱਤਿਆ ਦੀ ਦਿੱਤੀ ਧਮਕੀ

ਕਿਹਾ : ਗੈਂਗਸਟਰਾਂ ਵੱਲੋਂ ਲਗਾਤਾਰ ਮੰਗੀ ਜਾ ਰਹੀ ਹੈ 50 ਲੱਖ ਰੁਪਏ ਦੀ ਫਿਰੌਤੀ ਅੰਮਿ੍ਰਤਸਰ/ਬਿਊਰੋ …