ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ
ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨੇ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਚੋਣ ਪ੍ਰਚਾਰ ਦੌਰਾਨ ਪੱਪੀ ਨੂੰ ਇਕ ਥਾਂ ’ਤੇ ਉਸ ਦੇ ਸਪੋਟਰਾਂ ਵੱਲੋਂ ਸ਼ਰਾਬ ਨਾਲ ਤੋਲਿਆ ਗਿਆ। ਇਸ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਤੰਜ ਕਸਦਿਆਂ ਸ਼ੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਇਕ ਵੀਡੀਓ ਸ਼ੇਅਰ ਕੀਤੀ । ਮਜੀਠੀਆ ਨੇ ਲਿਖਿਆ ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ। ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦੇ ਹੋਏ ਲਿਖਿਆ ਕਿ ਅੱਗੇ ਤਾਂ ਉਮੀਦਵਾਰਾਂ ਨੂੰ ਲੋਕ ਲੱਡੂਆਂ ਨਾਲ ਤੋਲਦੇ ਸਨ ਪ੍ਰੰਤੂ ਪੰਜਾਬ ’ਚ ਬਦਲਾਅ ਲਿਆਉਣ ਵਾਲੇ ਸ਼ਰਾਬ ਨਾਲ ਤੋਲੇ ਜਾ ਰਹੇ ਹਨ। ਮੀਡੀਆ ਰਿਪੋਰਟਾਂ ਅਨੁਸਾਰ ਜਦੋਂ ਇਸ ਸਬੰਧੀ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।