ਟੋਰਾਂਟੋ : ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਤੋਂ ਇੱਕ ਸਾਲ ਪਹਿਲਾਂ ਕੈਨੇਡਾ ਦੇ ਸਰੀ ਗਏ ਧਰਮਿੰਦਰ ਸਿੰਘ ਪੁੱਤਰ ਬਖਸ਼ਿਸ਼ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਧਰਮਿੰਦਰ ਸਿੰਘ ਇੱਕ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਕੈਨੇਡਾ ਦੇ ਸਰੀ ਵਿੱਚ ਰਹਿੰਦਾ ਸੀ। ਜਦੋਂ ਉਹ ਕੰਮ ਉਤੇ ਜਾ ਰਿਹਾ ਸੀ ਤਾਂ ਟਰਾਲੇ ਦੀ ਟੱਕਰ ਹੋਣ ਕਾਰਨ ਹਾਦਸਾ ਵਾਪਰ ਗਿਆ, ਜਿਸ ਕਾਰਨ ਧਰਮਿੰਦਰ ਸਿੰਘ ਦੀ ਮੌਤ ਹੋ ਗਈ।
ਪਰਿਵਾਰ ਵਿਚ ਮਾਤਮ ਦਾ ਮਾਹੌਲ ਹੈ। ਧਰਮਿੰਦਰ ਸਿੰਘ ਫਿਰੋਜ਼ਪੁਰ ਦੇ ਪਿੰਡ ਰਾਮਪੁਰਾ ਦਾ ਰਹਿਣ ਵਾਲਾ ਸੀ, ਜਿਸ ਦੀ ਉਮਰ ਕਰੀਬ 35 ਸਾਲ ਸੀ। ਧਰਮਿੰਦਰ ਸਿੰਘ ਆਪਣੇ ਪਿੱਛੇ ਛੋਟੀ ਬੇਟੀ ਅਤੇ ਪਤਨੀ ਛੱਡ ਗਿਆ ਹੈ।
ਦੱਸ ਦਈਏ ਕਿ ਜਦੋਂ ਧਰਮਿੰਦਰ ਸਿੰਘ ਆਪਣੇ ਸਾਥੀ ਡਰਾਈਵਰ ਨਾਲ ਜਾ ਰਿਹਾ ਸੀ ਤਾਂ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਨ ਧਰਮਿੰਦਰ ਸਿੰਘ ਦੀ ਮੌਤ ਹੋ ਗਈ। ਧਰਮਿੰਦਰ ਸਿੰਘ 10 ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ। ਧਰਮਿੰਦਰ ਦਾ ਪਰਿਵਾਰ ਫਿਰੋਜ਼ਪੁਰ ਵਿੱਚ ਹੀ ਰਹਿੰਦਾ ਹੈ। ਧਰਮਿੰਦਰ ਘਰ ਵਿਚ ਰੋਟੀ ਕਮਾਉਣ ਵਾਲਾ ਇਕੱਲਾ ਮੈਂਬਰ ਸੀ।
ਦੋ ਟਰੱਕਾਂ ਦੀ ਭਿਆਨਕ ਟੱਕਰ ‘ਚ ਪੰਜਾਬੀ ਨੌਜਵਾਨ ਦੀ ਮੌਤ
RELATED ARTICLES