17.8 C
Toronto
Monday, September 14, 2026
spot_img
Homeਭਾਰਤਰਾਹੁਲ ਦਾ ਅਮੇਠੀ ਤੋਂ ਅਤੇ ਪ੍ਰਿਅੰਕਾ ਦਾ ਰਾਏਬਰੇਲੀ ਤੋਂ ਚੋਣ ਲੜਨਾ ਤੈਅ

ਰਾਹੁਲ ਦਾ ਅਮੇਠੀ ਤੋਂ ਅਤੇ ਪ੍ਰਿਅੰਕਾ ਦਾ ਰਾਏਬਰੇਲੀ ਤੋਂ ਚੋਣ ਲੜਨਾ ਤੈਅ

ਰਾਹੁਲ ਦਾ ਅਮੇਠੀ ਤੋਂ ਅਤੇ ਪ੍ਰਿਅੰਕਾ ਦਾ ਰਾਏਬਰੇਲੀ ਤੋਂ ਚੋਣ ਲੜਨਾ ਤੈਅਲਖਨਊ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਦਾ ਅਮੇਠੀ ਤੋਂ ਅਤੇ ਰਾਏਬਰੇਲੀ ਲੋਕ ਸਭਾ ਹਲਕੇ ਤੋਂ ਪ੍ਰਿਅੰਕਾ ਗਾਂਧੀ ਦਾ ਚੋਣ ਲੜਨਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਕਾਂਗਰਸ ਪਾਰਟੀ ਵੱਲੋਂ ਅਮੇਠੀ ਅਤੇ ਰਾਏਬਰੇਲੀ ਸੀਟਾਂ ‘ਤੇ ਇੰਟਰਨਲ ਸਰਵੇ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਤੈਅ ਕੀਤਾ ਗਿਆ ਕਿ ਇਨ੍ਹਾਂ ਦੋਵੇਂ ਸੀਟਾਂ ਤੋਂ ਗਾਂਧੀ ਪਰਿਵਾਰ ਨੂੰ ਹੀ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ।
ਪ੍ਰਿਅੰਕਾ ਗਾਂਧੀ ਜੇਕਰ ਰਾਏਬਰੇਲੀ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿਚ ਉਤਰਦੇ ਹਨ ਤਾਂ ਉਨ੍ਹਾਂ ਦੀ ਇਹ ਪਹਿਲੀ ਲੋਕ ਸਭਾ ਚੋਣ ਹੋਵੇਗੀ। ਜਦਕਿ ਰਾਹੁਲ ਗਾਂਧੀ ਵਾਇਨਾਡ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ ਅਤੇ ਉਥੇ ਆਉਂਦੀ 26 ਅਪ੍ਰੈਲ ਨੂੰ ਵੋਟਾਂ ਪਾਈਆਂ ਜਾਣਗੀਆਂ। ਇਸ ਤੋਂ ਬਾਅਦ ਹੀ ਕਾਂਗਰਸ ਪਾਰਟੀ ਅਮੇਠੀ ਅਤੇ ਰਾਏਬਰੇਲੀ ਲੋਕ ਸਭਾ ਹਲਕਿਆਂ ਤੋਂ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕਰ ਦੇਵੇਗੀ। ਇਨ੍ਹਾਂ ਸੀਟਾਂ ‘ਤੇ ਨਾਮਜ਼ਦਗੀ ਭਰਨ ਦੀ ਆਖਰੀ ਤਰੀਕ 3 ਮਈ ਹੈ ਜਦਕਿ ਇਥੇ ਪੰਜਵੇਂ ਗੇੜ ਦੌਰਾਨ 20 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ।

RELATED ARTICLES
POPULAR POSTS