ਨਵੀਂ ਦਿੱਲੀ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਦੀ ਨਿਆਂਇਕ ਹਿਰਾਸਤ 1 ਅਪ੍ਰੈਲ ਤੋਂ 15 ਅਪ੍ਰੈਲ ਤੱਕ ਅਤੇ ਫਿਰ ਇਸ ਨੂੰ 23 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਸੀ। ਨਿਆਂਇਕ ਹਿਰਾਸਤ ਵਧਣ ਦੇ ਚਲਦਿਆਂ ਅਰਵਿੰਦ ਕੇਜਰੀਵਾਲ ਹੁਣ ਲੋਕ ਸਭਾ ਚੋਣਾਂ ਦੇ ਦੂਜੇ ਅਤੇ ਤੀਜੇ ਗੇੜ ਦੀ ਵੋਟਿੰਗ ਦੌਰਾਨ ਵੀ ਜੇਲ੍ਹ ਅੰਦਰ ਹੀ ਰਹਿਣਗੇ। ਉਧਰ ਕੇਜਰੀਵਾਲ ਦਾ ਸ਼ੂਗਰ ਲੈਵਲ ਵਧਣ ਕਾਰਨ ਉਨ੍ਹਾਂ ਨੂੰ ਪਹਿਲੀ ਵਾਰ ਜੇਲ੍ਹ ਅੰਦਰ ਇੰਸੁਲਿਨ ਦਿੱਤੀ ਗਈ। ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ ਦੱਸਿਆ ਕਿ ਡਾਕਟਰਾਂ ਦੀ ਸਲਾਹ ਅਨੁਸਾਰ ਉਨ੍ਹਾਂ ਨੂੰ ਘੱਟ ਖੁਰਾਕ ਵਾਲੀ ਇੰਸੁਲਿਨ ਦੀਆਂ ਦੋ ਖੁਰਾਕਾਂ ਦਿੱਤੀਆਂ ਗਈਆਂ। ਜ਼ਿਕਰਯੋਗ ਹੈ ਕਿ ਈਡੀ ਨੇ ਸ਼ਰਾਬ ਨੀਤੀ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ ਲੰਘੀ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …