30 ਅਪ੍ਰੈਲ ਨੂੰ ਅਹੁਦਾ ਸੰਭਾਲਣਗੇ ਤ੍ਰਿਪਾਠੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਲ ਸੈਨਾ ਦੇ ਅਗਲੇ ਮੁਖੀ ਵਾਈਸ ਐਡਮਿਰਲ ਦਿਨੇਸ਼ ਤ੍ਰਿਪਾਠੀ ਹੋਣਗੇ। ਤ੍ਰਿਪਾਠੀ ਨੂੰ ਜਲ ਸੈਨਾ ਦਾ ਨਵਾਂ ਚੀਫ ਨਿਯੁਕਤ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਇਸ ਸਬੰਧੀ ਐਲਾਨ ਵੀ ਕਰ ਦਿੱਤਾ ਹੈ। ਦਿਨੇਸ਼ ਤ੍ਰਿਪਾਠੀ ਮੌਜੂਦਾ ਜਲ ਸੈਨਾ ਮੁਖੀ ਐਡਮਿਰਲ ਆਰ. ਹਰੀ ਕੁਮਾਰ ਦੀ ਜਗ੍ਹਾ ਲੈਣਗੇ, ਜੋ 30 ਅਪ੍ਰੈਲ ਨੂੰ ਰਿਟਾਇਰ ਹੋ ਰਹੇ ਹਨ।
ਦਿਨੇਸ਼ ਤ੍ਰਿਪਾਠੀ ਵੀ ਇਸੇ ਦਿਨ 30 ਅਪ੍ਰੈਲ ਨੂੰ ਹੀ ਅਹੁਦੇ ਦਾ ਕਾਰਜਭਾਰ ਸੰਭਾਲ ਲੈਣਗੇ। ਦੱਸਣਯੋਗ ਹੈ ਕਿ ਦਿਨੇਸ਼ ਤ੍ਰਿਪਾਠੀ ਹੁਣ ਜਲ ਸੈਨਾ ਸਟਾਫ ਦੇ ਵਾਈਸ ਚੀਫ ਹਨ। ਉਹ ਇਸ ਤੋਂ ਪਹਿਲਾਂ ਪੱਛਮੀ ਜਲ ਸੈਨਾ ਕਮਾਨ ਦੇ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ ਰਹਿ ਚੁੱਕੇ ਹਨ। ਆਪਣੇ 39 ਸਾਲ ਦੇ ਲੰਬੇ ਕਰੀਅਰ ਵਿਚ ਤ੍ਰਿਪਾਠੀ ਨੇ ਭਾਰਤੀ ਜਲ ਸੈਨਾ ਦੇ ਕਈ ਅਹਿਮ ਅਹੁਦਿਆਂ ‘ਤੇ ਕੰਮ ਕੀਤਾ ਹੈ।
Check Also
ਭਾਰਤ ਅਤੇ ਪਾਕਿਸਤਾਨ ਜੰਗਬੰਦੀ ਲਈ ਸਹਿਮਤ
ਭਾਰਤ ਅਤੇ ਪਾਕਿਸਤਾਨ ਦੇ ਡੀਜੀਐਮਓ 12 ਮਈ ਨੂੰ ਦੁਪਹਿਰ 12 ਵਜੇ ਦੁਬਾਰਾ ਗੱਲਬਾਤ ਕਰਨਗੇ ਵਾਸ਼ਿੰਗਟਨ/ਬਿਊਰੋ …