Breaking News
Home / ਹਫ਼ਤਾਵਾਰੀ ਫੇਰੀ / ਈਡੀ ਨੇ ਸੁਪਰੀਮ ਕੋਰਟ ‘ਚ ਹਲਫਨਾਮਾ ਦਾਇਰ ਕਰਕੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਦੱਸਿਆ ਸਹੀ

ਈਡੀ ਨੇ ਸੁਪਰੀਮ ਕੋਰਟ ‘ਚ ਹਲਫਨਾਮਾ ਦਾਇਰ ਕਰਕੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਦੱਸਿਆ ਸਹੀ

ਕਿਹਾ : ਸਬੂਤਾਂ ਤੋਂ ਪਤਾ ਚਲਦਾ ਹੈ ਕਿ ਸ਼ਰਾਬ ਘੋਟਾਲੇ ‘ਚ ਕੇਜਰੀਵਾਲ ਦਾ ਵੀ ਹੈ ਵੱਡਾ ਰੋਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਰਾਬ ਘੁਟਾਲਾ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਪਣੀ ਗ੍ਰਿਫ਼ਤਾਰੀ ਖਿਲਾਫ ਪਾਈ ਪਟੀਸ਼ਨ ਦਾ ਵਿਰੋਧ ਕੀਤਾ ਹੈ। ਸੁਪਰੀਮ ਕੋਰਟ ‘ਚ ਦਾਇਰ ਹਲਫਨਾਮੇ ‘ਚ ਈਡੀ ਨੇ ਕਿਹਾ ਕਿ ਕਈ ਵਾਰ ਸੰਮਨ ਭੇਜੇ ਜਾਣ ਦੇ ਬਾਵਜੂਦ ਵੀ ਕੇਜਰੀਵਾਲ ਨੇ ਜਾਂਚ ਏਜੰਸੀ ਦਾ ਸਹਿਯੋਗ ਨਹੀਂ ਕੀਤਾ।
ਈਡੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕੇਜਰੀਵਾਲ ਨੂੰ 9 ਵਾਰ ਸੰਮਨ ਭੇਜੇ ਗਏ ਪ੍ਰੰਤੂ ਉਹ ਹਰ ਵਾਰ ਜਾਂਚ ਤੋਂ ਬਚਣ ਦਾ ਬਹਾਨਾ ਬਣਾਉਂਦੇ ਰਹੇ। ਕੇਜਰੀਵਾਲ ਦੇ ਇਸੇ ਰਵੱਈਏ ਨੇ ਹੀ ਗ੍ਰਿਫ਼ਤਾਰੀ ਲਈ ਈਡੀ ਨੂੰ ਮਜਬੂਰ ਕੀਤਾ। ਇਸ ਦੇ ਨਾਲ ਹੀ ਜਾਂਚ ਏਜੰਸੀ ਕੋਲ ਜੋ ਕੇਜਰੀਵਾਲ ਖਿਲਾਫ਼ ਸਬੂਤ ਹਨ ਉਨ੍ਹਾਂ ਤੋਂ ਸਾਫ਼ ਪਤਾ ਚਲਦਾ ਹੈ ਕਿ ਕੇਜਰੀਵਾਲ ਦਾ ਸ਼ਰਾਬ ਘੁਟਾਲਾ ਮਾਮਲੇ ‘ਚ ਵੱਡਾ ਰੋਲ ਹੈ। ਈਡੀ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਜਾਂਚ ਦਾ ਹਿੱਸਾ ਦੱਸਦੇ ਹੋਏ ਇਸ ਨੂੰ ਸਹੀ ਦੱਸਿਆ ਹੈ। ਧਿਆਨ ਰਹੇ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲਾ ਮਾਮਲੇ ‘ਚ ਲੰਘੀ 21 ਮਾਰਚ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

Check Also

ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ

ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …