Breaking News
Home / ਹਫ਼ਤਾਵਾਰੀ ਫੇਰੀ / ਜੱਸੀ ਖੰਗੂੜਾ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ

ਜੱਸੀ ਖੰਗੂੜਾ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ

ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ‘ਚ ਹੋਟਲ ਕਾਰੋਬਾਰੀ ਅਤੇ ਆਮ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਜੱਸੀ ਖੰਗੂੜਾ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ।
ਖੰਗੂੜਾ ਲੁਧਿਆਣਾ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਸਨ। ਪ੍ਰੰਤੂ ਪਾਰਟੀ ਨੇ ਖੰਗੂੜਾ ਦੀ ਬਜਾਏ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿਚ ਉਤਾਰਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜੱਸੀ ਖੰਗੂੜਾ ਟਿਕਟ ਨਾ ਮਿਲਣ ਕਰਕੇ ਪਾਰਟੀ ਨਾਲ ਨਾਰਾਜ਼ ਚੱਲ ਰਹੇ ਸਨ। ਜੱਸੀ ਖੰਗੂੜਾ ਦਾ ਪਰਿਵਾਰਕ ਪਿਛੋਕੜ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਹੈ। ਖੰਗੂੜਾ 2007 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਟਿਕਟ ‘ਤੇ ਕਿਲਾ ਰਾਏਪੁਰ ਤੋਂ ਚੋਣ ਲੜੇ ਅਤੇ ਜੇਤੂ ਰਹੇ ਸਨ। 2012 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਮੁੱਲਾਪੁਰ ਦਾਖਾ ਤੋਂ ਆਪਣੀ ਕਿਸਮਤ ਅਜਮਾਈ ਪ੍ਰੰਤੂ ਉਹ ਚੋਣ ਹਾਰ ਗਏ ਸਨ।

Check Also

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਖੁੱਲ੍ਹੇ

ਅੰਮ੍ਰਿਤਸਰ : ਉੱਤਰਾਖੰਡ ਵਿਖੇ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ …