Breaking News
Home / ਪੰਜਾਬ / ਵਿਧਾਇਕ ਵਿਕਰਮਜੀਤ ਚੌਧਰੀ ਕਾਂਗਰਸ ਪਾਰਟੀ ‘ਚੋਂ ਮੁਅੱਤਲ

ਵਿਧਾਇਕ ਵਿਕਰਮਜੀਤ ਚੌਧਰੀ ਕਾਂਗਰਸ ਪਾਰਟੀ ‘ਚੋਂ ਮੁਅੱਤਲ

ਪਾਰਟੀ ਖਿਲਾਫ ਬੋਲਣ ‘ਤੇ ਸਾਰੇ ਅਹੁਦਿਆਂ ਤੋਂ ਹਟਾਇਆ
ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੇ ਹਲਕਾ ਫਿਲੌਰ ਤੋਂ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਉਤਾਰ ਦਿੱਤਾ ਗਿਆ ਹੈ। ਲੋਕ ਸਭਾ ਚੋਣਾਂ ਦੌਰਾਨ ਪਿਛਲੇ ਦਿਨਾਂ ਤੋਂ ਵਿਕਰਮਜੀਤ ਸਿੰਘ ਚੌਧਰੀ ਨੇ ਪਾਰਟੀ ਖਿਲਾਫ ਝੰਡਾ ਚੁੱਕਿਆ ਹੋਇਆ ਸੀ ਅਤੇ ਪਹਿਲਾਂ ਉਨ੍ਹਾਂ ਖ਼ੁਦ ਹੀ ਪਾਰਟੀ ਦੇ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਵਿਧਾਇਕ ਚੌਧਰੀ ਦੀ ਮਾਤਾ ਕਰਮਜੀਤ ਕੌਰ ਨੇ ਪਿਛਲੇ ਦਿਨਾਂ ਦੌਰਾਨ ਦਿੱਲੀ ਵਿਚ ਭਾਜਪਾ ਦਾ ਪੱਲਾ ਫੜਿਆ ਸੀ। ਚੌਧਰੀ ਪਰਿਵਾਰ ਹੁਣ ਜਲੰਧਰ ਤੋਂ ਟਿਕਟ ਦਾ ਦਾਅਵੇਦਾਰ ਸੀ ਪਰ ਪਾਰਟੀ ਨੇ ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਮੀਦਵਾਰ ਬਣਾਇਆ ਹੈ, ਜਿਸ ਕਰਕੇ ਚੌਧਰੀ ਪਰਿਵਾਰ ਨਾਰਾਜ਼ ਚੱਲ ਰਿਹਾ ਸੀ। ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਪੱਤਰ ਵਿਚ ਕਿਹਾ ਹੈ ਕਿ ਵਿਕਰਮਜੀਤ ਸਿੰਘ ਚੌਧਰੀ ਵੱਲੋਂ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਵਿਧਾਇਕ ਚੌਧਰੀ ਨੂੰ ਨਿੱਜੀ ਤੌਰ ‘ਤੇ ਚਿਤਾਵਨੀ ਵੀ ਦਿੱਤੀ ਗਈ ਸੀ।

Check Also

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ

ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …