ਬਠਿੰਡਾ : ਬਠਿੰਡਾ ਵਿਚ ਮੰਗਲਵਾਰ ਸਵੇਰੇ 20 ਦੇ ਕਰੀਬ ਝੁੱਗੀਆਂ ਨੂੰ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਦੋ ਸਕੀਆਂ ਭੈਣਾਂ ਦੀ ਜ਼ਿੰਦਾ ਸੜਨ ਕਰਕੇ ਮੌਤ ਹੋ ਗਈ। ਇਸ ਦੌਰਾਨ ਹੋਰ ਵੀ ਕਈ ਵਿਅਕਤੀ ਅੱਗ ਦੀ ਲਪੇਟ ਵਿਚ ਆਉਣ ਕਰਕੇ ਜ਼ਖ਼ਮੀ ਹੋਏ ਹਨ। ਜਦੋਂ ਤੜਕੇ ਕਰੀਬ 4 ਵਜੇ ਝੁੱਗੀਆਂ ਨੂੰ ਅੱਗ ਲੱਗੀ ਤਾਂ ਝੁੱਗੀਆਂ ਵਿਚ ਕਈ ਵਿਅਕਤੀ ਸੌਂ ਰਹੇ ਸਨ। ਦੇਖਦਿਆਂ ਹੀ ਦੇਖਦਿਆਂ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਝੁੱਗੀਆਂ ਵਿਚ ਪਏ ਸਿਲੰਡਰ ਵੀ ਫਟ ਗਏ। ਇਸ ਭਿਆਨਕ ਅੱਗ ਨੇ ਦੋ ਬੱਚੀਆਂ ਦੀ ਜਾਨ ਲੈ ਲਈ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ ‘ਤੇ ਪਹੁੰਚ ਗਈਆਂ ਸਨ, ਪਰ ਫਿਰ ਵੀ ਤਿੰਨ ਘੰਟਿਆਂ ਦੀ ਮਿਹਨਤ ਤੋਂ ਬਾਅਦ ਹੀ ਅੱਗ ‘ਤੇ ਕਾਬੂ ਪਾਇਆ ਜਾ ਸਕਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਵੀ ਮੌਕੇ ‘ਤੇ ਪਹੁੰਚ ਗਏ ਸਨ।