-4.1 C
Toronto
Monday, December 29, 2025
spot_img
Homeਪੰਜਾਬਜਲੰਧਰ ਲੋਕ ਸਭਾ ਹਲਕੇ 'ਚ ਕੇਪੀ ਦੇ ਚੋਣ ਮੈਦਾਨ ਵਿੱਚ ਆਉਣ ਨਾਲ...

ਜਲੰਧਰ ਲੋਕ ਸਭਾ ਹਲਕੇ ‘ਚ ਕੇਪੀ ਦੇ ਚੋਣ ਮੈਦਾਨ ਵਿੱਚ ਆਉਣ ਨਾਲ ਸਾਫ ਹੋਣ ਲੱਗੀ ਤਸਵੀਰ

ਚਾਰ ਮੁੱਖ ਉਮੀਦਵਾਰਾਂ ਦਾ ਪਿਛੋਕੜ ਕਾਂਗਰਸ ਦਾ
ਜਲੰਧਰ/ਬਿਊਰੋ ਨਿਊਜ਼ : ਕਾਂਗਰਸ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਆਉਣ ਨਾਲ ਰਾਜਸੀ ਮੁਕਾਬਲਿਆਂ ਦੀ ਤਸਵੀਰ ਸਾਫ ਹੋ ਗਈ ਹੈ। ਇੱਥੇ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ, ‘ਆਪ’ ਵੱਲੋਂ ਪਵਨ ਕੁਮਾਰ ਟੀਨੂੰ , ਬਸਪਾ ਵੱਲੋਂ ਐਡਵੋਕੇਟ ਬਲਵਿੰਦਰ ਕੁਮਾਰ ਅਤੇ ਭਾਜਪਾ ਵੱਲੋਂ ਸ਼ੁਸ਼ੀਲ ਰਿੰਕੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਇਨ੍ਹਾਂ ਪੰਜਾਂ ਉਮੀਦਵਾਰਾਂ ਵਿੱਚੋਂ ਚੰਨੀ, ਕੇਪੀ ਅਤੇ ਰਿੰਕੂ ਦਾ ਪਿਛੋਕੜ ਕਾਂਗਰਸ ਦਾ ਹੈ। ਕਾਂਗਰਸ ਹਾਈਕਮਾਂਡ ਨੇ ਪੰਜਾਬ ਵਿੱਚ 111 ਦਿਨ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਦਾਅ ਖੇਡਿਆ ਹੈ। ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਆਏ ਪਵਨ ਕੁਮਾਰ ਟੀਨੂੰ ਕਦੇ ਬਾਬੂ ਕਾਂਸ਼ੀ ਰਾਮ ਦੇ ਵਿਸ਼ਵਾਸ ਪਾਤਰਾਂ ਵਿੱਚੋਂ ਮੋਹਰੀ ਸਨ।
ਟੀਨੂੰ ਨੇ 2014 ਵਿੱਚ ਅਕਾਲੀ ਦਲ ਵੱਲੋਂ ਜਲੰਧਰ ਤੋਂ ਲੋਕ ਸਭਾ ਦੀ ਚੋਣ ਲੜੀ ਸੀ। ਮਹਿੰਦਰ ਸਿੰਘ ਕੇਪੀ ਪੰਜਾਬ ਕਾਂਗਰਸ ਦੇ ਵੱਡੇ ਆਗੂ ਰਹੇ ਹਨ। ਉਨ੍ਹਾਂ ਦੇ ਪਿਤਾ ਦਰਸ਼ਨ ਸਿੰਘ ਕੇਪੀ ਦਰਬਾਰਾ ਸਿੰਘ ਦੀ ਵਜ਼ਾਰਤ ਵਿੱਚ ਮੰਤਰੀ ਸਨ। ਐਡਵੋਕੇਟ ਮਹਿੰਦਰ ਸਿੰਘ ਕੇਪੀ ਬੇਅੰਤ ਸਿੰਘ ਦੀ ਸਰਕਾਰ ਅਤੇ ਕੈਪਟਨ ਦੀ ਵਜ਼ਾਰਤ ਵਿੱਚ ਮੰਤਰੀ ਰਹੇ ਹਨ। ਸ਼ੁਸ਼ੀਲ ਰਿੰਕੂ ਪਹਿਲਾਂ ਕਾਂਗਰਸ ਵੱਲੋਂ ਕੌਂਸਲਰ, ਮਗਰੋਂ ਵਿਧਾਇਕ ਬਣੇ ਸਨ। ਉਹ ‘ਆਪ’ ਵਿੱਚ ਜਾ ਕੇ ਜ਼ਿਮਨੀ ਚੋਣ ਵੇਲੇ ਇੱਥੋਂ ਐੱਮਪੀ ਬਣੇ। ਐਡਵੋਕੇਟ ਬਲਵਿੰਦਰ ਕੁਮਾਰ ਨੂੰ ਬਸਪਾ ਨੇ ਉਮੀਦਵਾਰ ਬਣਾਇਆ ਹੈ। ਸੀਪੀਆਈ ਐੱਮ ਦੇ ਮਾਸਟਰ ਪ੍ਰਸ਼ੋਤਮ ਲਾਲ ਬਿਲਗਾ ਵੀ ਚੋਣ ਮੈਦਾਨ ਵਿੱਚ ਹਨ।

RELATED ARTICLES
POPULAR POSTS