ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਲਈ ਇੱਕ ਰਾਹਤ ਦੀ ਖਬਰ ਆਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਹੁਣ ਡੇਰਾ ਬਾਬਾ ਨਾਨਕ ਹਲਕੇ ਤੋਂ ਪੰਜਾਬ ਵਿਧਾਨ ਸਭਾ ਚੋਣ ਲੜ ਸਕਣਗੇ। ਲੰਗਾਹ ਨੂੰ ਸੁਪਰੀਮ ਕੋਰਟ ਤੋਂ ਚੋਣ ਲੜਨ ਦੀ ਇਜਾਜ਼ਤ ਮਿਲ ਗਈ ਹੈ।
ਦਰਅਸਲ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਲੰਗਾਹ ਦੀ ਹੇਠਲੀ ਅਦਾਲਤ ਤੋਂ ਮਿਲੀ ਸਜ਼ਾ ਦੇ ਫੈਸਲੇ ‘ਤੇ ਰੋਕ ਲਾਉਣ ਲਈ ਦਿੱਤੀ ਅਰਜ਼ੀ ਰੱਦ ਕਰ ਦਿੱਤੀ ਸੀ। ਹਾਈਕੋਰਟ ਦੇ ਇਸ ਫੈਸਲੇ ਨੂੰ ਲੰਗਾਹ ਨੇ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਸੁੱਚਾ ਸਿੰਘ ਲੰਗਾਹ ਨੂੰ ਆਮਦਨ ਤੋਂ ਵੱਧ ਜਇਦਾਦ ਦੇ ਮਾਮਲੇ ਵਿਚ ਮੁਹਾਲੀ ਦੀ ਅਦਾਲਤ ਨੇ 3 ਸਾਲ ਦੀ ਸਜ਼ਾ ਸੁਣਾਈ ਸੀ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …