Breaking News
Home / ਪੰਜਾਬ / ਭਾਜਪਾ ਐੱਸਸੀ ਮੋਰਚਾ ਦਾ ਮੀਤ ਪ੍ਰਧਾਨ ਰੌਬਿਨ ਸਾਂਪਲਾ ‘ਆਪ’ ਵਿੱਚ ਸ਼ਾਮਲ

ਭਾਜਪਾ ਐੱਸਸੀ ਮੋਰਚਾ ਦਾ ਮੀਤ ਪ੍ਰਧਾਨ ਰੌਬਿਨ ਸਾਂਪਲਾ ‘ਆਪ’ ਵਿੱਚ ਸ਼ਾਮਲ

ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਹੋਇਆ ਸਮਾਗਮ; ‘ਆਪ’ ਜਲੰਧਰ ਵਿੱਚ ਹੋਈ ਮਜ਼ਬੂਤ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਐੱਸਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ‘ਆਪ’ ਦਾ ਪੱਲਾ ਫੜ ਲਿਆ। ਉਨ੍ਹਾਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਸਨਮਾਨ ਕੀਤਾ। ਰੌਬਿਨ ਸਾਂਪਲਾ ਜਲੰਧਰ ਦੇ ਨੌਜਵਾਨਾਂ ਵਿੱਚ ਚੰਗੀ ਪੈਂਠ ਰੱਖਦੇ ਹਨ। ਇਸ ਲਈ ‘ਆਪ’ ਆਗੂਆਂ ਦਾ ਦਾਅਵਾ ਹੈ ਕਿ ਰੌਬਿਨ ਸਾਂਪਲਾ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ‘ਆਪ’ ਜਲੰਧਰ ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਹੋਰ ਮਜ਼ਬੂਤ ਹੋ ਗਈ ਹੈ।
ਇਸ ਦੌਰਾਨ ਰੌਬਿਨ ਸਾਂਪਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਆਪਣੇ ਵਰਕਰਾਂ ਅਤੇ ਵਾਲੰਟੀਅਰਾਂ ਨਾਲ ਡਟ ਕੇ ਖੜ੍ਹਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜੋ ਸਿਰਫ਼ ਭ੍ਰਿਸ਼ਟ ਆਗੂਆਂ ਦੀ ਪਾਰਟੀ ਹੈ, ਉਸ ਵਿੱਚ ਉਨ੍ਹਾਂ ਦੀ ਕੋਈ ਕਦਰ ਨਹੀਂ ਹੈ।
ਵਿਜੈ ਸਾਂਪਲਾ ਦਾ ਭਤੀਜਾ ਹੋਣ ਸਬੰਧੀ ਛਿੜੀ ਰਹੀ ਚਰਚਾ
‘ਆਪ’ ਦਾ ਪੱਲਾ ਫੜਨ ਵਾਲੇ ਰੌਬਿਨ ਸਾਂਪਲਾ ਦਾ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੈ ਸਾਂਪਲਾ ਦਾ ਭਤੀਜਾ ਹੋਣ ਸਬੰਧੀ ਚਰਚਾਵਾਂ ਚਲਦੀਆਂ ਰਹੀਆਂ। ਇਸ ਬਾਰੇ ਵਿਜੈ ਸਾਂਪਲਾ ਨੇ ਸਪੱਸ਼ਟ ਕੀਤਾ ਕਿ ਰੌਬਿਨ ਉਨ੍ਹਾਂ ਦੇ ਨਜ਼ਦੀਕੀ ਹਨ, ਪਰ ਭਤੀਜੇ ਨਹੀਂ ਹਨ। ਉਨ੍ਹਾਂ ਕਿਹਾ ਕਿ ਰੌਬਿਨ ਦੇ ‘ਆਪ’ ਵਿੱਚ ਜਾਣ ਦਾ ਦੁੱਖ ਹੈ, ਜੇ ਉਸ ਨੇ ਗੱਲ ਕੀਤੀ ਹੁੰਦੀ ਤਾਂ ਉਹ ਉਸ ਨੂੰ ਪਾਰਟੀ ਛੱਡਣ ਨਾ ਦਿੰਦੇ।

 

Check Also

ਮਨਪ੍ਰੀਤ ਸਿੰਘ ਬਾਦਲ ਵੀ ਕਰਨਗੇ ਘਰ ਵਾਪਸੀ!

ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ …