Breaking News
Home / ਪੰਜਾਬ / ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਆਗੂ ‘ਆਪ’ ‘ਚ ਸ਼ਾਮਲ; ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ
ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਕਈ ਵੱਡੇ ਆਗੂਆਂ ਨੇ ਆਪੋ-ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਇਸ ਮੌਕੇ ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਰਣਧੀਰ ਸਿੰਘ ਥਰਾਜ, ਸਰਪੰਚ ਪਰਮਜੀਤ ਕੌਰ ਧਾਲੀਵਾਲ ਅਤੇ ਹਰਿੰਦਰ ਸਿੰਘ ਭਾਟੀਆ, ਕਾਂਗਰਸ ਤੋਂ ਕੌਂਸਲਰ ਪਰਮਜੀਤ ਸਿੰਘ ਕੈਂਥ ਅਤੇ ਬਲਵਿੰਦਰ ਸਿੰਘ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਆਪਣੀ ਰਿਹਾਇਸ਼ ‘ਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।
ਇਸ ਮੌਕੇ ਭਾਜਪਾ ਐੱਸਸੀ ਮੋਰਚਾ ਦੇ ਕੌਮੀ ਸਕੱਤਰ ਸੰਤੋਖ ਸਿੰਘ ਗੁਮਟਾਲਾ, ਭਾਜਪਾ ਐੱਸਸੀ ਮੋਰਚਾ ਦੇ ਸਵਿੰਦਰ ਸਿੰਘ ਛੱਜਲਵੱਡੀ, ਕਾਰਜਕਾਰਨੀ ਮੈਂਬਰ ਮੰਗਾ ਸਿੰਘ ਮਾਲ੍ਹਾ, ਐੱਸਸੀ ਮੋਰਚੇ ਦਾ ਆਗੂ ਰਣਜੀਤ ਸਿੰਘ ਨੱਥੂਚੱਕ, ਕੁਲਦੀਪ ਸਿੰਘ ਪਿਲੋਵਾਲ ਅਤੇ ਸੇਵਾਮੁਕਤ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ ਰਣਧੀਰ ਸਿੰਘ ਉੱਪਲ ਨੇ ਵੀ ‘ਆਪ’ ਦਾ ਪੱਲਾ ਫੜ ਲਿਆ ਹੈ।
ਇਸੇ ਦੌਰਾਨ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸੰਜੀਵ ਕੁਮਾਰ ਲਵਲੀ, ਮੀਤ ਪ੍ਰਧਾਨ ਰਣਧੀਰ ਸਿੰਘ ਧੀਰਾ ਅਤੇ ਕੌਂਸਲਰ ਆਸ਼ੂ ਵਿਨਾਇਕ ਕਾਂਗਰਸ ਛੱਡ ਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਅਗਵਾਈ ਵਿੱਚ ‘ਆਪ’ ਵਿੱਚ ਸ਼ਾਮਲ ਹੋ ਗਏ।
ਮੁੱਖ ਮੰਤਰੀ ਮਾਨ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਸਾਰੇ ਆਗੂਆਂ ਵੱਲੋਂ ‘ਆਪ’ ਨੂੰ ਦਿੱਤੇ ਸਮਰਥਨ ਦੀ ਸ਼ਲਾਘਾ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਜੰਡਿਆਲਾ ਗੁਰੂ ਨਗਰ ਕੌਂਸਲ ਦੇ ਸਹਿਯੋਗ ਨਾਲ ਖਡੂਰ ਸਾਹਿਬ ਲੋਕ ਸਭਾ ਹਲਕੇ ਵਿੱਚ ‘ਆਪ’ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ 2 ਸਾਲਾਂ ਵਿੱਚ ਬੇਮਿਸਾਲ ਕੰਮ ਕੀਤੇ ਹਨ ਅਤੇ ਲੋਕ ਸਭਾ ਤੋਂ ਪਹਿਲਾਂ ਹੀ ਲੋਕ ਵੱਡੀ ਗਿਣਤੀ ਵਿੱਚ ‘ਆਪ’ ਦੇ ਪਰਿਵਾਰ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਦਾ ਮਤਲਬ ਹੈ ਕਿ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਨੂੰ 2022 ਦੀ ਤਰ੍ਹਾਂ ਇਸ ਵਾਰ ਵੀ ਭਾਰੀ ਵੋਟਾਂ ਨਾਲ 13 ਦੀਆਂ 13 ਸੀਟਾਂ ‘ਤੇ ਜਿਤਾਵੇਗੀ।

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …