Breaking News
Home / ਕੈਨੇਡਾ / Front / ਲੋਕ ਸਭਾ ਚੋਣਾਂ ਲਈ ਦੂਜੇ ਗੇੜ ਤਹਿਤ 88 ਸੀਟਾਂ ’ਤੇ ਵੋਟਿੰਗ ਹੋਈ ਸ਼ੁਰੂ

ਲੋਕ ਸਭਾ ਚੋਣਾਂ ਲਈ ਦੂਜੇ ਗੇੜ ਤਹਿਤ 88 ਸੀਟਾਂ ’ਤੇ ਵੋਟਿੰਗ ਹੋਈ ਸ਼ੁਰੂ

ਰਾਹੁਲ ਗਾਂਧੀ ਅਤੇ ਓਮ ਬਿਰਲਾ ਸਣੇ ਹੋਰ ਸਿਆਸੀ ਦਿੱਗਜ਼ਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ


ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ 2024 ਦੇ ਲਈ ਅੱਜ ਸ਼ੁੱਕਰਵਾਰ ਨੂੰ ਦੂਜੇ ਗੇੜ ਤਹਿਤ 13 ਰਾਜਾਂ ਦੀਆਂ 88 ਸੀਟਾਂ ’ਤੇ ਵੋਟਾਂ ਪਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿਚ ਕੇਰਲ ਦੀਆਂ 20, ਕਰਨਾਟਕ ਦੀਆਂ 14, ਰਾਜਸਥਾਨ ਦੀਆਂ 13, ਮਹਾਰਾਸ਼ਟਰ ਅਤੇ ਉਤਰ ਪ੍ਰਦੇਸ਼ ਦੀਆਂ 8-8, ਮੱਧ ਪ੍ਰਦੇਸ਼ ਦੀਆਂ 6, ਬਿਹਾਰ ਅਤੇ ਆਸਾਮ ਦੀਆਂ 5-5, ਛੱਤੀਸਗੜ੍ਹ ਅਤੇ ਪੱਛਮੀ ਬੰਗਾਲ ਦੀਆਂ 3-3 ਜਦਕਿ ਮਨੀਪੁਰ, ਤਿ੍ਰਪੁਰਾ ਅਤੇ ਜੰਮੂ-ਕਸ਼ਮੀਰ ਦੀ ਇਕ-ਇਕ ਲੋਕ ਸਭਾ ਸੀਟ ਲਈ ਵੋਟਾਂ ਪਾਈਆਂ ਜਾ ਰਹੀਆਂ ਹਨ। ਦੂਜੇ ਗੇੜ ਦੀ ਵੋਟਿੰਗ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ, ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਸ਼ਸ਼ੀ ਥਰੂਰ ਅਤੇ ਹੇਮਾ ਮਾਲਿਨੀ ਸਮੇਤ ਹੋਰ ਸਿਆਸੀ ਆਗੂਆਂ ਦੀ ਕਿਸਮਤ ਦਾ ਫੈਸਲਾ ਵੋਟਰਾਂ ਵੱਲੋਂ ਕੀਤਾ ਜਾਵੇਗਾ। ਲੋਕ ਸਭਾ ਚੋਣਾਂ 7 ਗੇੜਾਂ ਵਿਚ ਮੁਕੰਮਲ ਹੋਣਗੀਆਂ ਅਤੇ ਇਨ੍ਹਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ।

Check Also

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਣਨਗੇ ਬਿਲਾਵਲ ਭੁੱਟੋ!

ਪਾਰਟੀ ਦੇ ਆਗੂਆਂ ਨੇ ਬਿਲਾਵਲ ਨੂੰ ਇਸ ਅਹੁਦੇ ਲਈ ਮਨਾਇਆ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ …