Breaking News
Home / ਕੈਨੇਡਾ / Front / ਚੋਣ ਕਮਿਸ਼ਨ ਦੇ ਨੋਟਿਸ ਤੋਂ ਬਾਅਦ ਵੀ ਕਾਂਗਰਸ ਖਿਲਾਫ ਬੋਲੇ ਭਾਜਪਾ ਪ੍ਰਧਾਨ ਜੇਪੀ ਨੱਢਾ

ਚੋਣ ਕਮਿਸ਼ਨ ਦੇ ਨੋਟਿਸ ਤੋਂ ਬਾਅਦ ਵੀ ਕਾਂਗਰਸ ਖਿਲਾਫ ਬੋਲੇ ਭਾਜਪਾ ਪ੍ਰਧਾਨ ਜੇਪੀ ਨੱਢਾ

ਕਿਹਾ : ਕਾਂਗਰਸ ਓਬੀਸੀ, ਐਸਸੀ ਅਤੇ ਐਸਟੀ ਦਾ ਹੱਕ ਖੋਹ ਕੇ ਮੁਸਲਮਾਨਾਂ ਨੂੰ ਦੇਣਾ ਚਾਹੁੰਦੀ ਹੈ


ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਵੱਲੋਂ ਕਾਂਗਰਸ ਪਾਰਟੀ ਦੇ ਚੋਣ ਮੈਨੀਫੈਸਟੋ ’ਤੇ ਫਿਰ ਤੋਂ ਹਮਲਾ ਕੀਤਾ ਗਿਆ। ਨੱਢਾ ਨੇ ਵੀਡੀਓ ਜਾਰੀ ਕਰਕੇ ਕਿਹਾ ਕਿ ਕਾਂਗਰਸ ਪਾਰਟੀ ਅਤੇ ‘ਇੰਡੀਆ ਗੱਠਜੋੜ’ ਦਾ ਛੁਪਿਆ ਏਜੰਡਾ ਹੈ ਕਿ ਐਸਸੀ, ਐਸਟੀ ਅਤੇ ਓਬੀਸੀ ਦੇ ਹੱਕ ਖੋਹ ਕੇ ਮੁਸਲਮਾਨਾਂ ਨੂੰ ਦਿੱਤੇ ਜਾਣ। ਭਾਜਪਾ ਪ੍ਰਧਾਨ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਚੋਣ ਕਮਿਸ਼ਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਨੂੰ ਲੈ ਕੇ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਹੈ ਅਤੇ ਇਸ ਸਬੰਧੀ 29 ਅਪ੍ਰੈਲ ਤੱਕ ਜਵਾਬ ਮੰਗਿਆ ਹੈ। ਪੀਐਮ ਮੋਦੀ ਨੇ ਰਾਜਸਥਾਨ ’ਚ ਲੰਘੇ ਦਿਨੀਂ ਕਿਹਾ ਸੀ ਕਿ ਕਾਂਗਰਸ ਪਾਰਟੀ ਤੁਹਾਡੀ ਸੰਪਤੀ ਜ਼ਿਆਦਾ ਬੱਚਿਆਂ ਵਾਲਿਆਂ ’ਚ ਵੰਡ ਦੇਵੇਗੀ। ਇਹ ਪਹਿਲੀ ਵਾਰ ਹੋਇਆ ਹੈ ਕਿ ਚੋਣ ਕਮਿਸ਼ਨ ਨੇ ਸਟਾਰ ਪ੍ਰਚਾਰਕਾਂ ਦੀ ਜਗ੍ਹਾ ਪਾਰਟੀ ਪ੍ਰਧਾਨਾਂ ਨੂੰ ਨੋਟਿਸ ਜਾਰੀ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਭਾਜਪਾ ਦੇ ਅਤੇ ਰਾਹੁਲ ਗਾਂਧੀ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ ਹਨ ਅਤੇ ਇਨ੍ਹਾਂ ਦੇ ਭਾਸ਼ਣਾਂ ਦੇ ਲਈ ਚੋਣ ਕਮਿਸ਼ਨ ਨੇ ਪਾਰਟੀ ਪ੍ਰਧਾਨਾਂ ਨੂੰ ਜ਼ਿੰਮੇਵਾਰ ਦੱਸਿਆ ਹੈ।

Check Also

ਭਾਰਤ ਦੇ 11 ਸੂਬਿਆਂ ’ਚ ਲੋਕ ਸਭਾ ਦੇ ਤੀਜੇ ਪੜਾਅ ਦੀਆਂ ਵੋਟਾਂ ਭਲਕੇ ਮੰਗਲਵਾਰ ਨੂੰ

93 ਸੀਟਾਂ ’ਤੇ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦੇ ਤੀਜੇ …