Breaking News
Home / ਕੈਨੇਡਾ / Front / ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ


ਲਾਲੜੂ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੀ ਨਜ਼ਰ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਹੈ ਅਤੇ ਇਸੇ ਦੌਰਾਨ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਾਲੜੂ ਪਹੁੰਚੇ। ਰਾਜਾ ਵੜਿੰਗ ਨੇ ਇਥੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਜਿਸ ਤੋਂ ਬਾਅਦ ਉਨ੍ਹਾਂ ਆਮ ਆਦਮੀ ਪਾਰਟੀ, ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ’ਤੇ ਸਿਆਸੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਕਿਸਾਨੀ ਮੁੱਦਿਆਂ ’ਤੇ ਕਦੇ ਵੀ ਗੰਭੀਰ ਨਹੀਂ ਹੋਈ। ਪਹਿਲਾਂ ਉਨ੍ਹਾਂ ਤਿੰਨ ਕਾਲੇ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਅਤੇ ਹੁਣ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ ਜਾ ਰਿਹਾ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਵੜਿੰਗ ਨੇ ਕਿਹਾ ਕਿ ‘ਆਪ’ ਵੱਲੋਂ ਵੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ। ਰਾਜਾ ਵੜਿੰਗ ਨੇ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਹੁਣ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਅਤੇ ਭਾਜਪਾ ਵਾਲਿਆਂ ਚੰਗਾ ਸਬਕ ਸਿਖਾਉਣ ਦਾ ਮੌਕਾ ਹੈ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …