Breaking News
Home / ਕੈਨੇਡਾ / Front / ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧੀ

‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧੀ

ਸ਼ਰਾਬ ਘੁਟਾਲਾ ਮਾਮਲੇ 23 ਫਰਵਰੀ 2023 ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ


ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਅਦਾਲਤ ਨੇ 8 ਮਈ ਤੱਕ ਵਧਾ ਦਿੱਤੀ ਹੈ। ਸ਼ਰਾਬ ਨੀਤੀ ਮਾਮਲੇ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਸਿਸੋਦੀਆ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ। ਸੀਬੀਆਈ ਨੇ 23 ਫਰਵਰੀ 2023 ਨੂੰ ਸਿਸੋਦੀਆ ਨੂੰ ਗਿ੍ਰਫ਼ਤਾਰ ਕੀਤਾ ਸੀ ਜਦਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ 9 ਮਾਰਚ 2023 ਨੂੰ ਸੀਬੀਆਈ ਦੀ ਐਫਆਈਆਰ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਸਿਸੋਦੀਆ ਨੂੰ ਗਿ੍ਰਫਤਾਰ ਕੀਤਾ ਸੀ। ਗਿ੍ਰਫ਼ਤਾਰੀ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਕੇਜਰੀਵਾਲ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਸੀ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੇ ਲੋਕ ਸਭਾ ਚੋਣਾਂ ’ਚ ਪ੍ਰਚਾਰ ਕਰਨ ਲਈ ਅਰਜ਼ੀ ਲਗਾ ਕੇ ਜ਼ਮਾਨਤ ਦੀ ਮੰਗ ਕੀਤੀ ਸੀ। ਪ੍ਰੰਤੂ ਈਡੀ ਵੱਲੋਂ ਕੀਤੇ ਗਏ ਵਿਰੋਧ ਦੇ ਚਲਦਿਆਂ ਨੇ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …