Breaking News
Home / ਕੈਨੇਡਾ / Front / ਟੀਵੀ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਿਚ ਸੋਢੀ ਦਾ ਰੋਲ ਨਿਭਾਉਣ ਵਾਲਾ ਗੁਰਚਰਨ ਸਿੰਘ ਲਾਪਤਾ

ਟੀਵੀ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਿਚ ਸੋਢੀ ਦਾ ਰੋਲ ਨਿਭਾਉਣ ਵਾਲਾ ਗੁਰਚਰਨ ਸਿੰਘ ਲਾਪਤਾ

ਸੋਢੀ ਦੇ ਪਿਤਾ ਨੇ ਦਿੱਲੀ ਪੁਲਿਸ ਕੋਲ ਸ਼ਿਕਾਇਤ ਕਰਵਾਈ ਦਰਜ


ਨਵੀਂ ਦਿੱਲੀ/ਬਿਊਰੋ ਨਿਊਜ਼ : ਟੀਵੀ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਿਚ ਸੋਢੀ ਦਾ ਰੋਲ ਨਿਭਾਉਣ ਵਾਲੇ ਅਦਾਕਾਰ ਗੁਰਚਰਨ ਸਿੰਘ ਪਿਛਲੇ ਕਈ ਦਿਨਾਂ ਤੋਂ ਲਾਪਤਾ ਦੱਸੇ ਜਾ ਰਹੇ ਹਨ। ਇਸ ਸਬੰਧੀ ਗੁਰਚਰਨ ਸਿੰਘ ਦੇ ਪਿਤਾ ਨੇ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਬੇਟਾ ਲੰਘੀ 22 ਅਪ੍ਰੈਲ ਨੂੰ ਦਿੱਲੀ ਸਥਿਤ ਆਪਣੀ ਰਿਹਾਇਸ਼ ਤੋਂ ਮੁੰਬਈ ਲਈ ਰਵਾਨਾ ਹੋਇਆ ਸੀ ਅਤੇ ਉਹ ਨਾ ਮੁੰਬਈ ਪਹੁੰਚਿਆ ਨਾ ਹੀ ਆਪਣੇ ਦਿੱਲੀ ਸਥਿਤ ਘਰ ਪਰਤਿਆ। ਉਹ ਉਸ ਦਿਨ ਤੋਂ ਹੀ ਲਾਪਤਾ ਹੈ ਅਤੇ ਉਸ ਦਾ ਮੋਬਾਇਲ ਫੋਨ ਵੀ ਬੰਦ ਆ ਰਿਹਾ ਹੈ।
ਦਿੱਲੀ ਪੁਲਿਸ ਨੇ ਸ਼ਿਕਾਇਤ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗੁਰਚਰਨ ਸਿੰਘ ਦੇ ਪਿਤਾ ਹਰਗੀਤ ਸਿੰਘ ਨੇ ਕਿਹਾ ਕਿ ਐਸਐਚਓ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਗੁਰਚਰਨ ਸਿੰਘ ਉਰਫ਼ ਸੋਢੀ ਨੂੰ ਜਲਦੀ ਹੀ ਲੱਭ ਲੈਣਗੇ।

Check Also

ਰਾਜਪਾਲ ਬੀ.ਐਲ. ਪੁਰੋਹਿਤ ਨੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਕੀਤਾ ਦੌਰਾ

ਕਿਹਾ : ਪੰਜਾਬ ’ਚੋਂ ਨਸ਼ੇ ਖਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਫਿਰੋਜ਼ਪੁਰ/ਬਿਊਰੋ ਨਿਊਜ਼ …