Breaking News
Home / ਕੈਨੇਡਾ / Front / ਦਿੱਲੀ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਦਿੱਲੀ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਅਹੁਦੇ ਤੋਂ ਦਿੱਤਾ ਅਸਤੀਫਾ

‘ਆਪ’ ਨਾਲ ਕਾਂਗਰਸ ਦੇ ਗਠਜੋੜ ਤੋਂ ਨਰਾਜ਼ ਹੋਏ ਅਰਵਿੰਦਰ ਲਵਲੀ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦਿੱਲੀ ਵਿਚ ਵੱਡਾ ਸਿਆਸੀ ਝਟਕਾ ਲੱਗਾ ਹੈ। ਦਿੱਲੀ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਚਿੱਠੀ ਲਿਖ ਕੇ ਅਸਤੀਫੇ ਦਾ ਕਾਰਨ ਵੀ ਦੱਸਿਆ ਹੈ। ਅਰਵਿੰਦਰ ਲਵਲੀ ਨੇ 4 ਸਫਿਆਂ ਦੀ ਚਿੱਠੀ ਖੜਗੇ ਨੂੰ ਭੇਜੀ ਹੈ। ਇਸ ਵਿਚ ਉਨ੍ਹਾਂ ਲਿਖਿਆ ਕਿ ਦਿੱਲੀ ਕਾਂਗਰਸ ਇਕਾਈ ਉਸ ਪਾਰਟੀ ਦੇ ਨਾਲ ਗਠਜੋੜ ਦੇ ਖਿਲਾਫ ਸੀ, ਜੋ ਕਾਂਗਰਸ ਪਾਰਟੀ ਦੇ ਖਿਲਾਫ ਝੂਠੇ ਅਤੇ ਮਨਘੜਤ ਭਿ੍ਰਸ਼ਟਾਚਾਰ ਦੇ ਆਰੋਪ ਲਗਾਉਣ ਦੇ ਅਧਾਰ ’ਤੇ ਬਣੀ ਸੀ। ਇਸਦੇ ਬਾਵਜੂਦ ਕਾਂਗਰਸ ਪਾਰਟੀ ਨੇ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਨਾਲ ਚੋਣ ਗਠਜੋੜ ਕਰਨ ਦਾ ਫੈਸਲਾ ਕਰ ਲਿਆ। ਅਰਵਿੰਦਰ ਲਵਲੀ ਦਿੱਲੀ ਵਿਚ ਟਿਕਟਾਂ ਦੀ ਵੰਡ ਤੋਂ ਨਰਾਜ਼ ਚੱਲ ਰਹੇ ਹਨ। ਕਾਂਗਰਸ ਨੇ 31 ਅਗਸਤ 2023 ਵਿਚ ਉਨ੍ਹਾਂ ਨੂੰ ਦਿੱਲੀ ਕਾਂਗਰਸ ਦਾ ਪ੍ਰਧਾਨ ਬਣਾਇਆ ਸੀ। ਅਰਵਿੰਦਰ ਸਿੰਘ ਲਵਲੀ ਦਿੱਲੀ ’ਚ ਸ਼ੀਲਾ ਦੀਕਸ਼ਤ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿਚ ਮੰਤਰੀ ਰਹੇ ਹਨ। ਜ਼ਿਕਰਯੋਗ ਹੈ ਕਿ 2017 ਵਿਚ ਉਹ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਹਾਲਾਂਕਿ ਅਰਵਿੰਦਰ ਸਿੰਘ ਲਵਲੀ ਨੇ ਇਕ ਸਾਲ ਦੇ ਅੰਦਰ ਹੀ ਕਾਂਗਰਸ ਪਾਰਟੀ ਵਿਚ ਮੁੜ ਵਾਪਸੀ ਕਰ ਲਈ ਸੀ।

Check Also

ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਿਆ ਤਾਨਾਸ਼ਾਹ

ਕਿਹਾ : ਆਮ ਆਦਮੀ ਪਾਰਟੀ ਨੂੰ ਖਤਮ ਕਰਨਾ ਚਾਹੁੰਦੇ ਹਨ ਪ੍ਰਧਾਨ ਮੰਤਰੀ ਮੋਦੀ ਨਵੀਂ ਦਿੱਲੀ/ਬਿਊਰੋ …