![](https://parvasinewspaper.com/wp-content/uploads/2024/04/Virsa-Singh-Akali-Dal.jpg)
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ ਕਿ ਵਿਰਸਾ ਸਿੰਘ ਵਲਟੋਹਾ ਪਾਰਟੀ ਦੇ ਸੀਨੀਅਰ ਆਗੂ ਵੀ ਹਨ ਅਤੇ ਉਹ ਖਡੂਰ ਸਾਹਿਬ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਚਰਚਾ ਸੀ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਖਡੂਰ ਸਾਹਿਬ ਤੋਂ ਟਿਕਟ ਦਿੱਤੀ ਜਾ ਸਕਦੀ ਹੈ। ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਇਸ ਵਾਰ ਅਕਾਲੀ ਦਲ ਆਪਣੇ ਦਮ ’ਤੇ ਹੀ ਲੋਕ ਸਭਾ ਚੋਣਾਂ ਲੜ ਰਿਹਾ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਦਾ ਭਾਜਪਾ ਨਾਲ ਲੰਮਾ ਸਮਾਂ ਚੋਣ ਗਠਜੋੜ ਰਿਹਾ ਹੈ। ਸ਼ੋ੍ਰਮਣੀ ਅਕਾਲੀ ਦਲ ਨੇ ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ, ਅੰਮਿ੍ਰਤਸਰ ਤੋਂ ਅਨਿਲ ਜੋਸ਼ੀ, ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ ਤੋਂ ਰਾਜਵਿੰਦਰ ਸਿੰਘ, ਸੰਗਰੂਰ ਤੋਂ ਇਕਬਾਲ ਸਿੰਘ, ਪਟਿਆਲਾ ਤੋਂ ਐਨ.ਕੇ. ਸ਼ਰਮਾ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਜਲੰਧਰ ਤੋਂ ਮਹਿੰਦਰ ਸਿੰਘ ਕੇਪੀ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਨ ਸਿੰਘ ਠੰਡਲ ਅਤੇ ਫਿਰੋਜ਼ਪੁਰ ਤੋਂ ਨਰਦੇਵ ਸਿੰਘ ਨੂੰ ਉਮੀਦਵਾਰ ਬਣਾਇਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ਸੀਟ ਤੋਂ ਹਰਦੀਪ ਸਿੰਘ ਨੂੰ ਟਿਕਟ ਦਿੱਤੀ ਗਈ ਹੈ।