
ਹੈਦਰਾਬਾਦ/ਬਿਊਰੋ ਨਿਊਜ਼
ਰਾਸ਼ਟਰੀ ਸਵੈ ਸੇਵੀ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਹੈ ਕਿ ਸੰਘ ਪਰਿਵਾਰ ਨੇ ਕੁਝ ਸਮੂਹਾਂ ਨੂੰ ਰਾਖਵਾਂਕਰਨ ਦੇਣ ਦਾ ਕਦੇ ਵਿਰੋਧ ਨਹੀਂ ਕੀਤਾ ਹੈ। ਹੈਦਰਾਬਾਦ ਵਿਚ ਇਕ ਵਿਦਿਅਕ ਸੰਸਥਾ ’ਚ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਭਾਗਵਤ ਨੇ ਕਿਹਾ ਕਿ ਸੰਘ ਦਾ ਮੰਨਣਾ ਹੈ ਕਿ ਰਾਖਵਾਂਕਰਨ ਉਦੋਂ ਤੱਕ ਦਿੱਤਾ ਜਾਣਾ ਚਾਹੀਦਾ ਹੈ ਜਦੋਂ ਤੱਕ ਇਸਦੀ ਲੋੜ ਹੈ। ਰਾਖਵੇਂਕਰਨ ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ਵਿਚਾਲੇ ਛਿੜੀ ਸ਼ਬਦੀ ਜੰਗ ਤੋਂ ਬਾਅਦ ਭਾਗਵਤ ਨੇ ਇਹ ਟਿੱਪਣੀ ਕੀਤੀ ਹੈ। ਆਰਐੱਸਐੱਸ ਮੁਖੀ ਨੇ ਪਿਛਲੇ ਸਾਲ ਨਾਗਪੁਰ ਵਿੱਚ ਕਿਹਾ ਸੀ ਕਿ ਜਦੋਂ ਤੱਕ ਸਮਾਜ ਵਿੱਚ ਭੇਦਭਾਵ ਹੈ ਉਦੋਂ ਤੱਕ ਰਾਖਵਾਂਕਰਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸੀ ਕਿ ਭੇਦਭਾਵ ਸਮਾਜ ਵਿੱਚ ਹੈ, ਭਾਵੇਂ ਕਿ ਇਹ ਦਿਖਾਈ ਨਾ ਦਿੰਦਾ ਹੋਵੇ।