![](https://parvasinewspaper.com/wp-content/uploads/2024/04/Sarabjit-Pandher.jpg)
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੇਹੱਦ ਸੁਲਝੇ ਤੇ ਸੂਝਵਾਨ ਸੀਨੀਅਰ ਪੱਤਰਕਾਰ ਸਰਬਜੀਤ ਪੰਧੇਰ ਦੀ ਲੰਬੀ ਬੀਮਾਰੀ ਤੋਂ ਬਾਅਦ ਹੋਏ ਅਕਾਲ ਚਲਾਣੇ ਦੀ ਦੁਖਦ ਖ਼ਬਰ ਮਿਲੀ, ਪਰਮਾਤਮਾ ਨੇਕ ਰੂਹ ਨੂੰ ਚਰਨੀਂ ਲਾਉਣ ਤੇ ਪਰਿਵਾਰ ਨੂੰ ਹੌਸਲੇ-ਹਿੰਮਤ ਦਾ ਬਲ਼ ਬਖ਼ਸ਼ਣ… ਬੇਅੰਤ ਗਿਆਨ ਅਤੇ ਵਿਚਾਰਾਂ ਲਈ ਜਾਣੇ ਜਾਂਦੇ ਪੰਧੇਰ ਜੀ ਦੀ ਘਾਟ ਸਦਾ ਪੱਤਰਕਾਰੀ ਖੇਤਰ ਨੂੰ ਮਹਿਸੂਸ ਹੁੰਦੀ ਰਹੇਗੀ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਤੇ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।