25 ਮਈ ਤੋਂ ਸ਼ੁਰੂ ਹੋਵੇਗੀ ਯਾਤਰਾ
ਚੰਡੀਗੜ੍ਹ/ਬਿਊਰੋ ਨਿਊਜ਼
ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਪੈਦਲ ਯਾਤਰਾ ਵਾਲੇ ਮਾਰਗ ਤੋਂ ਬਰਫ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਦੱਸਣਯੋਗ ਹੈ ਕਿ ਇਹ ਯਾਤਰਾ ਆਉਂਦੀ 25 ਮਈ ਤੋਂ ਸ਼ੁਰੂ ਹੋਣੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਖਰਾਬ ਮੌਸਮ ਦੇ ਬਾਵਜੂਦ ਵੀ ਫੌਜ ਦੇ ਜਵਾਨ ਸੜਕ ਤੋਂ ਬਰਫ ਹਟਾਉਣ ਵਿਚ ਲੱਗੇ ਹੋਏ ਹਨ। ਇਹ ਵੀ ਦੱਸਿਆ ਗਿਆ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ 22 ਮਈ ਨੂੰ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜਥਾ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਯਾਤਰਾ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਅਤੇ ਯਾਤਰਾ ਵਾਲੇ ਰਸਤਿਆਂ ਦੀ ਮੁਰੰਮਤ ਦਾ ਕੰਮ ਵੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਟਰੱਸਟ ਦੇ ਮੁਖੀ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਫੌਜ ਦੇ ਜਵਾਨ ਬਰਫ ਨੂੰ ਕੱਟ ਕੇ ਸੜਕ ਸਾਫ ਕਰਨ ਵਿਚ ਜੁਟੇ ਹੋਏ ਹਨ।