ਮਜਦੂਰ ਦਿਵਸ ’ਤੇ ਸਰਕਾਰ ਦਾ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ 1 ਮਈ ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹੇਗੀ, ਜਿਸ ਕਰਕੇ ਸਕੂਲ, ਕਾਲਜ ਅਤੇ ਸਾਰੀਆਂ ਵਿੱਦਿਅਕ ਸੰਸਥਾਵਾਂ ਬੰਦ ਰਹਿਣਗੀਆਂ। ਦੱਸਣਯੋਗ ਹੈ ਕਿ 1 ਮਈ ਨੂੰ ਮਜ਼ਦੂਰ ਦਿਵਸ ਹੈ। ਪੰਜਾਬ ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਵੀ ਥਾਂ ਦਿੱਤੀ ਹੈ। ਜਿਸਦੇ ਚੱਲਦਿਆਂ ਪੰਜਾਬ ਭਰ ਦੇ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਅੰਤਰਰਾਸ਼ਟਰੀ ਮਜ਼ਦੂਰ ਦਿਵਸ ਹਰ ਸਾਲ 1 ਮਈ ਨੂੰ ਹੀ ਮਨਾਇਆ ਜਾਂਦਾ ਹੈ। ਪਹਿਲੀ ਵਾਰ ਮਜ਼ਦੂਰ ਦਿਵਸ 1889 ਵਿਚ ਮਨਾਉਣ ਦਾ ਫੈਸਲਾ ਕੀਤਾ ਗਿਆ ਸੀ। ਇਸ ਦਿਨ ਨੂੰ ਮਨਾਉਣ ਦੀ ਰੂਪਰੇਖਾ ਅਮਰੀਕਾ ਦੇ ਸ਼ਿਕਾਗੋ ਵਿਚ ਬਣੀ ਸੀ, ਜਦੋਂ ਮਜ਼ਦੂਰ ਇਕੱਠੇ ਹੋ ਕੇ ਸੜਕਾਂ ’ਤੇ ਆ ਗਏ ਸਨ।