21 C
Toronto
Wednesday, September 9, 2026
spot_img
HomeਕੈਨੇਡਾFrontਕੇਜਰੀਵਾਲ ਨੂੰ ਤਿਹਾੜ ਜੇਲ੍ਹ ’ਚ ਮਿਲਣ ਪਹੁੰਚੀ ਉਨ੍ਹਾਂ ਦੀ ਪਤਨੀ ਸੁਨੀਤਾ ਅਤੇ...

ਕੇਜਰੀਵਾਲ ਨੂੰ ਤਿਹਾੜ ਜੇਲ੍ਹ ’ਚ ਮਿਲਣ ਪਹੁੰਚੀ ਉਨ੍ਹਾਂ ਦੀ ਪਤਨੀ ਸੁਨੀਤਾ ਅਤੇ ਮੰਤਰੀ ਆਤਿਸ਼ੀ 

ਕੇਜਰੀਵਾਲ ਨੂੰ ਤਿਹਾੜ ਜੇਲ੍ਹ ’ਚ ਮਿਲਣ ਪਹੁੰਚੀ ਉਨ੍ਹਾਂ ਦੀ ਪਤਨੀ ਸੁਨੀਤਾ ਅਤੇ ਮੰਤਰੀ ਆਤਿਸ਼ੀ 
ਭਗਵੰਤ ਮਾਨ ਵੀ ਭਲਕੇ 30 ਅਪ੍ਰੈਲ ਨੂੰ ਕੇਜਰੀਵਾਲ ਨੂੰ ਮਿਲਣ ਜਾਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ। ਇਸਦੇ ਚੱਲਦਿਆਂ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਦਿੱਲੀ ਸਰਕਾਰ ’ਚ ਮੰਤਰੀ ਆਤਿਸ਼ੀ ਨੇ ਅੱਜ ਕੇਜਰੀਵਾਲ ਨਾਲ ਜੇਲ੍ਹ ’ਚ ਹੀ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਤੋਂ ਬਾਅਦ ਮੰਤਰੀ ਆਤਿਸ਼ੀ ਨੇ ਮੀਡੀਆ ਨੂੰ ਦੱਸਿਆ ਕਿ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਚਿੰਤਾ ਨਾ ਕਰੋ ਉਹ ਜਲਦੀ ਜੇਲ੍ਹ ਵਿਚੋਂ ਬਾਹਰ ਆ ਜਾਣਗੇ। ਆਤਿਸ਼ੀ ਨੇ ਦੱਸਿਆ ਕਿ ਕੇਜਰੀਵਾਲ ਨੇ ਪੁੱਛਿਆ ਕਿ ਕੀ ਸਕੂਲਾਂ ਵਿਚ ਬੱਚਿਆਂ ਨੂੰ ਕਿਤਾਬਾਂ ਮਿਲ ਰਹੀਆਂ ਹਨ ਅਤੇ ਕੀ ਮੁਹੱਲਾ ਕਲੀਨਿਕਾਂ ਵਿਚ ਦਵਾਈਆਂ ਵੀ ਸਮੇਂ ਸਿਰ ਪਹੁੰਚ ਰਹੀਆਂ ਹਨ। ਕੇਜਰੀਵਾਲ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਦਿੱਲੀ ਵਾਸੀਆਂ ਦੀ ਬਹੁਤ ਚਿੰਤਾ ਹੈ। ਆਤਿਸ਼ੀ ਨੇ ਇਹ ਵੀ ਦੱਸਿਆ ਕਿ ਕੇਜਰੀਵਾਲ ਹੋਰਾਂ ਨੇ ਕਿਹਾ ਕਿ ਦਿੱਲੀ ਵਾਸੀਆਂ ਨੂੰ ਪਾਣੀ ਸਬੰਧੀ ਕੋਈ ਵੀ ਮੁਸ਼ਕਲ ਨਹੀਂ ਹੋਣੀ ਚਾਹੀਦੀ। ਧਿਆਨ ਰਹੇ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਭਲਕੇ 30 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨੀ ਹੈ।
RELATED ARTICLES
POPULAR POSTS