Breaking News
Home / ਕੈਨੇਡਾ / Front / ਪੰਜੇ ਸਬੰਧੀ ਦਿੱਤੇ ਬਿਆਨ ’ਤੇ ਅੰਮਿ੍ਰਤਾ ਵੜਿੰਗ ਨੇ ਮੰਗੀ ਮੁਆਫ਼ੀ

ਪੰਜੇ ਸਬੰਧੀ ਦਿੱਤੇ ਬਿਆਨ ’ਤੇ ਅੰਮਿ੍ਰਤਾ ਵੜਿੰਗ ਨੇ ਮੰਗੀ ਮੁਆਫ਼ੀ

ਕਿਹਾ : ਮੇਰੇ ਸ਼ਬਦਾਂ ਨਾਲ ਜਿਨ੍ਹਾਂ ਨੂੰ ਵੀ ਠੇਸ ਪੁੱਜੀ, ਮੈਂ ਉਨ੍ਹਾਂ ਤੋਂ ਹੱਥ ਜੋੜ ਕੇ ਮੁਆਫ਼ੀ ਮੰਗਦੀ ਹਾਂ


ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮਿ੍ਰਤਾ ਵੜਿੰਗ ਵਲੋਂ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਪੰਜੇ ਦੀ ਤੁਲਨਾ ਬਾਬੇ ਨਾਨਕ ਨਾਲ ਕਰਨ ਤੋਂ ਬਾਅਦ ਉਨ੍ਹਾਂ ਨੂੰ ਵੱਡਾ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਤੋਂ ਬਾਅਦ ਅੰਮਿ੍ਰਤਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰਕੇ ਸਮੂਹ ਸਿੱਖ ਸੰਗਤਾਂ ਕੋਲੋਂ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਮੇਰੇ ਵਲੋਂ ਅਣਜਾਣੇ ਵਿਚ ਬੋਲੇ ਗਏ ਸ਼ਬਦਾਂ ਰਾਹੀਂ ਜਿਨ੍ਹਾਂ ਨੂੰ ਵੀ ਠੇਸ ਪੁੱਜੀ ਹੈ, ਮੈਂ ਦੋਵੇਂ ਹੱਥ ਜੋੜ ਕੇ ਉਨ੍ਹਾਂ ਤੋਂ ਮੁਆਫ਼ੀ ਮੰਗਦੀ ਹਾਂ। ਧਿਆਨ ਰਹੇ ਕਿ ਅੰਮਿ੍ਰਤਾ ਵੜਿੰਗ ਨੇ ਚੋਣ ਪ੍ਰਚਾਰ ਦੌਰਾਨ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਨੂੰ ਬਾਬੇ ਨਾਨਕ ਦਾ ਪੰਜਾ ਆਖ ਕੇ ਵੋਟਾਂ ਮੰਗੀਆਂ ਸਨ। ਜਿਸ ਨਾਲ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਸੀ। ਉਧਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮਿ੍ਰਤਾ ਵੜਿੰਗ ਤੁਰੰਤ ਆਪਣੀ ਗਲਤੀ ਲਈ ਪਛਚਾਤਾਪ ਕਰਨ ਲਈ ਕਿਹਾ ਸੀ। ਗਿਆਨੀ ਰਘਬੀਰ ਸਿੰਘ ਨੇ ਸਿਆਸੀ ਆਗੂਆਂ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਉਹ ਆਪਣੇ ਰਾਜਨੀਤਿਕ ਹਿਤਾਂ ਲਈ ਗੁਰੂ ਸਾਹਿਬਾਨਾਂ ਦੇ ਨਾਮ ਅਤੇ ਧਾਰਮਿਕ ਚਿੰਨ੍ਹਾਂ ਦੀ ਵਰਤੋਂ ਕਿਸੇ ਵੀ ਸੂਰਤ ਵਿਚ ਨਾ ਕਰਨ।

Check Also

ਪਾਕਿਸਤਾਨ ਦੇ ਬਲੋਚਿਸਤਾਨ ਵਿਚ ਬੱਸ ’ਤੇ ਹਮਲਾ – 9 ਵਿਅਕਤੀਆਂ ਦੀ ਮੌਤ

ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਕਵੇਟਾ ਤੋਂ ਲਾਹੌਰ ਜਾ ਰਹੀ ਇਕ ਯਾਤਰੀ …