Breaking News
Home / ਕੈਨੇਡਾ / Front / ਪੰਜਾਬ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੌਕਰੀ ਛੱਡ ਕੇ ਕਾਂਗਰਸ ’ਚ ਹੋਏ ਸ਼ਾਮਲ

ਪੰਜਾਬ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੌਕਰੀ ਛੱਡ ਕੇ ਕਾਂਗਰਸ ’ਚ ਹੋਏ ਸ਼ਾਮਲ

ਫਿਰੋਜ਼ਪੁਰ ਤੋਂ ਟਿਕਟ ਮਿਲਣ ਦੀ ਸੰਭਾਵਨਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੌਕਰੀ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਨਵੀਂ ਦਿੱਲੀ ਵਿਚ ਕਾਂਗਰਸ ਪਾਰਟੀ ਦੇ ਦਫਤਰ ਵਿਚ ਸੀਨੀਅਰ ਆਗੂਆਂ ਨੇ ਗੁਰਿੰਦਰ ਸਿੰਘ ਢਿੱਲੋਂ ਦਾ ਪਾਰਟੀ ਵਿਚ ਸਵਾਗਤ ਕੀਤਾ। ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਅਤੇ ਗੁਰਿੰਦਰ ਸਿੰਘ ਢਿੱਲੋਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। ਸਿਆਸੀ ਹਲਕਿਆਂ ਵਿਚ ਚਰਚਾ ਹੈ ਵਿਚ ਗੁਰਿੰਦਰ ਸਿੰਘ ਢਿੱਲੋਂ ਨੂੰ ਕਾਂਗਰਸ ਪਾਰਟੀ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾ ਸਕਦੀ ਹੈ। ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਗੁਰਿੰਦਰ ਸਿੰਘ ਢਿੱਲੋਂ ਨੇ ਅਗਾਊਂ ਰਿਟਾਇਰਮੈਂਟ ਲੈ ਲਈ ਸੀ ਅਤੇ ਉਸ ਸਮੇਂ ਹੀ ਇਹ ਚਰਚਾ ਚੱਲ ਪਈ ਸੀ ਕਿ ਉਹ ਕਿਸੇ ਰਾਜਨੀਤਿਕ ਪਾਰਟੀ ਵਿਚ ਸ਼ਾਮਲ ਹੋਣਗੇ। ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਦੇਵੇਗੀ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।

Check Also

ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ

ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …