Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਕਿਹਾ : ਮੁੱਖ ਮੰਤਰੀ ਕੇਜਰੀਵਾਲ ਜੇਲ੍ਹ ਅੰਦਰ ਬਿਲਕੁਲ ਠੀਕ ਠਾਕ


ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਘੁਟਾਲਾ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੰਗਲਵਾਰ ਨੂੰ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਗੁਜਰਾਤ ਅਤੇ ਅਸਮ ਦੌਰੇ ਸਬੰਧੀ ਕੇਜਰੀਵਾਲ ਨੂੰ ਦੱਸਿਆ ਹੈ। ਕੇਜਰੀਵਾਲ ਨੇ ਮੈਨੂੰ ਕਿਹਾ ਕਿ ਉਹ ਚੋਣ ਪ੍ਰਚਾਰ ਲਈ ਦਿੱਲੀ ਵੀ ਆਉਣ ਅਤੇ ਦਿੱਲੀ ਦੇ ਪ੍ਰਚਾਰਕਾਂ ਨੂੰ ਪੰਜਾਬ ਲੈ ਕੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ‘ਇੰਡੀਆ ਗੱਠਜੋੜ’ ਵਾਲੇ ਵੀ ਤੁਹਾਨੂੰ ਪ੍ਰਚਾਰ ਲਈ ਬੁਲਾਉਣ ਤਾਂ ਤੁਸੀਂ ਉਥੇ ਵੀ ਜਾਣਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸਿਹਤ ਹੁਣ ਬਿਲਕੁਲ ਠੀਕ ਹੈ ਅਤੇ ਰੋਜ਼ਾਨਾ ਉਨ੍ਹਾਂ ਦਾ ਚੈਕਅਪ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਮੁਲਾਕਾਤ ਸ਼ੀਸ਼ੇ ਅਤੇ ਫੋਨ ਰਾਹੀਂ ਹੋਈ ਅਤੇ ਮੁਲਾਕਾਤ ਦੌਰਾਨ ਪੂਰੇ ਦੇਸ਼ ਦਾ ਹਾਲ ਉਨ੍ਹਾਂ ਨੂੰ ਦੱਸਿਆ ਗਿਆ।

Check Also

ਰਾਜਪਾਲ ਬੀ.ਐਲ. ਪੁਰੋਹਿਤ ਨੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਕੀਤਾ ਦੌਰਾ

ਕਿਹਾ : ਪੰਜਾਬ ’ਚੋਂ ਨਸ਼ੇ ਖਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਫਿਰੋਜ਼ਪੁਰ/ਬਿਊਰੋ ਨਿਊਜ਼ …