Breaking News
Home / ਕੈਨੇਡਾ / Front / ਸੁਪਰੀਮ ਕੋਰਟ ਨੇ ਪਤੰਜਲੀ ਕੋਲੋਂ ਮੁਆਫੀਨਾਮੇ ਦੀ ਅਸਲੀ ਕਾਪੀ ਮੰਗੀ

ਸੁਪਰੀਮ ਕੋਰਟ ਨੇ ਪਤੰਜਲੀ ਕੋਲੋਂ ਮੁਆਫੀਨਾਮੇ ਦੀ ਅਸਲੀ ਕਾਪੀ ਮੰਗੀ

ਅਦਾਲਤ ਨੇ ਉੱਤਰਾਖੰਡ ਲਾਇਸੈਂਸਿੰਗ ਅਥਾਰਟੀ ਦੀ ਵੀ ਕੀਤੀ ਖਿਚਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਵਿਚ ਅੱਜ ਮੰਗਲਵਾਰ ਨੂੰ ਸੁਪਰੀਮ ਕੋਰਟ ਵਿਚ ਕਰੀਬ ਡੇਢ ਘੰਟੇ ਤੱਕ ਸੁਣਵਾਈ ਹੋਈ। ਮਾਨਯੋਗ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੂਦੀਨ ਅਮਾਨੁਲਾਹ ਦੀ ਬੈਂਚ ਵਿਚ ਰਾਮਦੇਵ ਅਤੇ ਬਾਲਕ੍ਰਿਸ਼ਨ ਪੰਜਵੀਂ ਵਾਰ ਪੇਸ਼ ਹੋਏ। ਇਸੇ ਤਰ੍ਹਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੀ ਅੱਜ ਦੀ ਸੁਣਵਾਈ ’ਚ ਸ਼ਾਮਲ ਹੋਈ। ਸੁਣਵਾਈ ਸ਼ੁਰੂ ਹੁੰਦਿਆਂ ਹੀ ਅਦਾਲਤ ਨੇ ਪਤੰਜਲੀ ਦੇ ਵਕੀਲ ਨੂੰ ਅਸਲੀ ਮੁਆਫੀਨਾਮੇ ਦੀ ਜਗ੍ਹਾ ਈ-ਫਾਈਲਿੰਗ ਕਰਨ ’ਤੇ ਫਟਕਾਰ ਲਗਾਈ। ਅਦਾਲਤ ਨੇ ਇਸ ’ਤੇ ਇਤਰਾਜ਼ ਕੀਤਾ ਅਤੇ ਕਿਹਾ ਕਿ ਅਜਿਹਾ ਜਾਣਬੁਝ ਕੇ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਪਤੰਜਲੀ ਆਯੁਰਵੇਦ ਲਿਮਟਿਡ ਨਾਲ ਸਬੰਧਤ ਭਰਮਾਊ ਇਸ਼ਤਿਹਾਰਾਂ ਦੇ ਮਾਮਲੇ ਵਿੱਚ ਕਾਰਵਾਈ ਨਾ ਕਰਨ ਲਈ ਉੱਤਰਾਖੰਡ ਰਾਜ ਲਾਇਸੈਂਸਿੰਗ ਅਥਾਰਟੀ ਨੂੰ ਵੀ ਝਾੜ ਪਾਈ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 14 ਮਈ ਤੈਅ ਕੀਤੀ ਹੈ।

Check Also

ਰਾਜਪਾਲ ਬੀ.ਐਲ. ਪੁਰੋਹਿਤ ਨੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਕੀਤਾ ਦੌਰਾ

ਕਿਹਾ : ਪੰਜਾਬ ’ਚੋਂ ਨਸ਼ੇ ਖਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਫਿਰੋਜ਼ਪੁਰ/ਬਿਊਰੋ ਨਿਊਜ਼ …