0.4 C
Toronto
Wednesday, February 11, 2026
spot_img
Homeਪੰਜਾਬਭਗਵੰਤ ਮਾਨ ਦੀ ਜਾਨ ਨੂੰ ਖਤਰਾ ਹੋਣ ਦਾ ਖਦਸ਼ਾ ਪ੍ਰਗਟਾਇਆ

ਭਗਵੰਤ ਮਾਨ ਦੀ ਜਾਨ ਨੂੰ ਖਤਰਾ ਹੋਣ ਦਾ ਖਦਸ਼ਾ ਪ੍ਰਗਟਾਇਆ

Bhagwan Maannn copy copyਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਗਵੰਤ ਮਾਨ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਮਾਨ ਨੇ ਖੁਫੀਆਂ ਏਜੰਸੀਆਂ ਦੀ ਰਿਪੋਰਟ ਦੇ ਆਧਾਰ ਉੱਤੇ ਇਹ ਖ਼ਦਸ਼ਾ ਪ੍ਰਗਟਾਇਆ ਕਿ ਚੋਣਾਂ ਦੌਰਾਨ ਉਨ੍ਹਾਂ ਦੀ ਹੱਤਿਆ ਵੀ ਹੋ ਸਕਦੀ ਹੈ। ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਸਟਾਰ ਪ੍ਰਚਾਰਕ ਹੋਣ ਦੇ ਨਾਲ-ਨਾਲ ਜਲਾਲਾਬਾਦ ਵਿਖੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਚੋਣ ਲੜ ਰਹੇ ਹਨ। ਇਸ ਦੇ ਨਾਲ ਹੀ ਜਲਾਲਾਬਾਦ ਦੇ ਪਿੰਡ ਕੰਧਵਾਲਾ ਹਾਜ਼ਿਰ ਖ਼ਾਨ ਵਿੱਚ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ਉੱਤੇ ਹੋਏ ਪਥਰਾਅ ਬਾਰੇ ਭਗਵੰਤ ਮਾਨ ਨੇ ਆਪਣੀ ਚੁੱਪੀ ਤੋੜੀ ਹੈ। ਮਾਨ ਨੇ ਆਖਿਆ ਹੈ ਕਿ ਉਨ੍ਹਾਂ ਨੇ ਲੋਕਾਂ ਨੂੰ ਅਕਾਲੀਆਂ ਉੱਤੇ ਪਥਰਾਅ ਕਰਨ ਲਈ ਨਹੀਂ ਉਕਸਾਇਆ। ਭਗਵੰਤ ਮਾਨ ਨੇ ਆਖਿਆ ਕਿ ਸੂਬੇ ਦੇ ਲੋਕ ਇਸ ਕਦਰ ਦੁਖੀ ਹਨ ਕਿ ਉਹ ਗ਼ੁੱਸੇ ਵਿੱਚ ਆ ਕੇ ਇਨ੍ਹਾਂ ਨੂੰ ਪੱਥਰ ਮਾਰ ਰਹੇ ਹਨ। ਉਨ੍ਹਾਂ ਆਖਿਆ ਕਿ ਬਾਦਲ ਪਰਿਵਾਰ ਦੀਆਂ ਬੱਸਾਂ ਨੂੰ ਵੀ ਲੋਕ ਆਉਣ ਵਾਲੇ ਦਿਨਾਂ ਵਿੱਚ ਪੱਥਰ ਮਾਰਨਗੇ।

RELATED ARTICLES
POPULAR POSTS