ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ 1 ਮਈ ਤੋਂ 19 ਕਿਲੋ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 19 ਰੁਪਏ ਪ੍ਰਤੀ ਸਿਲੰਡਰ ਘਟਾ ਦਿੱਤੀ ਹੈ। ਦਿੱਲੀ ਵਿਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਹੁਣ 19 ਰੁਪਏ ਘਟ ਕੇ 1745 ਰੁਪਏ 50 ਪੈਸੇ ਹੋ ਗਈ ਹੈ। ਇਸ ਤੋਂ ਪਹਿਲਾਂ ਇਹ ਕੀਮਤ 1764 ਰੁਪਏ 50 ਪੈਸੇ ਸੀ। ਇਸੇ ਤਰ੍ਹਾਂ ਕੋਲਕਾਤਾ ਇਹ ਸਿਲੰਡਰ ਹੁਣ 1859 ਰੁਪਏ ਮਿਲ ਰਿਹਾ ਹੈ, ਇਸ ਤੋਂ ਪਹਿਲਾਂ 1879 ਰੁਪਏ ਵਿਚ ਮਿਲਦਾ ਸੀ। ਮੁੰਬਈ ਵਿਚ ਕਮਰਸ਼ੀਅਲ ਗੈਸ ਸਿਲੰਡਰ 1717 ਰੁਪਏ 50 ਪੈਸੇ ਵਿਚ ਮਿਲਦਾ ਸੀ ਅਤੇ ਹੁਣ 19 ਰੁਪਏ ਘਟ ਕੇ 1698 ਰੁਪਏ 50 ਪੈਸੇ ਦਾ ਹੋ ਗਿਆ ਹੈ। ਇਸੇ ਤਰ੍ਹਾਂ ਚੇਨਈ ਵਿਚ ਕਮਰਸ਼ੀਅਲ ਗੈਸ ਸਿਲੰਡਰ 1911 ਰੁਪਏ ਦਾ ਮਿਲ ਰਿਹਾ ਹੈ। ਜ਼ਿਕਰਯੋਗ ਹੈ ਕਿ 14 ਕਿਲੋ 200 ਗਰਾਮ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ।