Breaking News
Home / ਕੈਨੇਡਾ / Front / ਸੁਖਪਾਲ ਖਹਿਰਾ ਨੇ ਦਲਬੀਰ ਗੋਲਡੀ ਦੇ ‘ਆਪ’ ’ਚ ਸ਼ਾਮਲ ਹੋਣ ਦਾ ਦੱਸਿਆ ਵੱਡਾ ਕਾਰਨ

ਸੁਖਪਾਲ ਖਹਿਰਾ ਨੇ ਦਲਬੀਰ ਗੋਲਡੀ ਦੇ ‘ਆਪ’ ’ਚ ਸ਼ਾਮਲ ਹੋਣ ਦਾ ਦੱਸਿਆ ਵੱਡਾ ਕਾਰਨ

ਕਿਹਾ : ਵਿਜੀਲੈਂਸ ਦੀ ਜਾਂਚ ਤੋਂ ਡਰਦਿਆਂ ਗੋਲਡੀ ਨੇ ਭਗਵੰਤ ਮਾਨ ਮੂਹਰੇ ਟੇਕੇ ਗੋਡੇ


ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਸਾਬਕਾ ਕਾਂਗਰਸੀ ਵਿਧਾਇਕ ਦਲਬੀਰ ਸਿੰਘ ਗੋਲਡੀ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਵੱਡਾ ਕਾਰਨ ਦੱਸਿਆ ਹੈ। ਖਹਿਰਾ ਨੇ ਕਿਹਾ ਕਿ ਗੋਲਡੀ ਨੇ ਵਿਜੀਲੈਂਸ ਦੀ ਜਾਂਚ ਤੋਂ ਡਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੂਹਰੇ ਗੋਡੇ ਟੇਕ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦਲਬੀਰ ਗੋਲਡੀ ਨੇ ਕਾਂਗਰਸ ਪਾਰਟੀ ਨਾਲ ਵੱਡਾ ਵਿਸ਼ਵਾਸਘਾਤ ਕੀਤਾ ਹੈ। ਖਹਿਰਾ ਨੇ ਅੱਗੇ ਕਿਹਾ ਕਿ ਮੈਂ ਗੋਲਡੀ ਨੂੰ ਹਮੇਸ਼ਾ ਆਪਣੇ ਬੱਚਿਆਂ ਵਾਂਗ ਸਮਝਦਾ ਸੀ ਜਿਸ ਦੇ ਚਲਦਿਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੈਂ ਆਪਣੀ ਚੋਣ ਮੁਹਿੰਮ ਨੂੰ ਵਿਚਾਲੇ ਛੱਡ ਕੇ ਦੋ ਦਿਨ ਧੂਰੀ ਹਲਕੇ ਵਿਚ ਗੋਲਡੀ ਲਈ ਪ੍ਰਚਾਰ ਵੀ ਕੀਤਾ ਸੀ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਆਮ ਆਦਮੀ ਪਾਰਟੀ ਗੋਲਡੀ ਨਾਲ ਧੋਖਾ ਹੀ ਕਰੇਗੀ ਅਤੇ ਉਹ ਫਿਰ ਤੋਂ ਕਾਂਗਰਸ ਪਾਰਟੀ ਵਿਚ ਆਉਣਗੇ।

Check Also

ਅੰਮਿ੍ਰਤਸਰ ’ਚ ਵਧ ਰਹੇ ਕਰੋਨਾ ਦੇ ਮਾਮਲੇ – ਮੈਡੀਕਲ ਕਾਲਜ ਦੇ ਤਿੰਨ ਜੂਨੀਅਰ ਡਾਕਟਰਾਂ ਨੂੰ ਹੋਇਆ ਕਰੋਨਾ

ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ’ਚ ਕਰੋਨਾ ਦੇ ਮਾਮਲੇ ਵਧਣ ਲੱਗੇ ਹਨ ਅਤੇ ਮੈਡੀਕਲ ਕਾਲਜ ਦੇ ਤਿੰਨ ਜੂਨੀਅਰ ਡਾਕਟਰ ਵੀ ਕਰੋਨਾ ਦੀ ਲਪੇਟ ਵਿਚ ਆ ਗਏ ਹਨ। ਸਿਹਤ ਵਿਭਾਗ ਨੇ ਚੌਕਸੀ ਵਰਤਦਿਆਂ ਇਨ੍ਹਾਂ ਡਾਕਟਰਾਂ ਨੂੰ ਹੋਮ ਆਈਸੋਲੇਟ ਕਰ ਦਿੱਤਾ ਹੈ। ਸਿਵਲ ਸਰਜਨ ਡਾਕਟਰ ਕਿਰਨਦੀਪ ਕੌਰ ਨੇ ਦੱਸਿਆ ਕਿ ਭਾਵੇਂ ਕੋਵਿਡ ਦੇ ਨਵੇਂ ਵੈਰੀਐਂਟ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ, ਪਰ ਫਿਰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਆਖਿਆ ਕਿ ਇਹ ਤਿੰਨੋਂ ਕੇਸ ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰ ਹਨ, ਜੋ ਕਿ ਇਸ ਸਮੇਂ ਹੋਮ ਆਈਸੋਲੇਟ ਹਨ ਅਤੇ ਬਿਲਕੁਲ ਸਿਹਤਮੰਦ ਹਨ। ਧਿਆਨ ਰਹੇ ਕਿ ਅੰਮਿ੍ਰਤਸਰ ਵਿਚ ਹੁਣ ਤੱਕ ਕਰੋਨਾ ਦੇ 6 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸੇ ਦੌਰਾਨ ਸਿਹਤ ਵਿਭਾਗ ਨੇ ਲੋਕਾਂ ਨੂੰ ਗਾਈਡ ਲਾਈਨਜ਼ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਹੈ।