Breaking News
Home / ਕੈਨੇਡਾ / Front / ਪੰਜਾਬ ’ਚ ਚੋਣਾਂ ਲਈ ਘਰ-ਘਰ ਭੇਜਿਆ ਜਾਵੇਗਾ ‘ਚੋਣ ਸੱਦਾ’ ਪੱਤਰ

ਪੰਜਾਬ ’ਚ ਚੋਣਾਂ ਲਈ ਘਰ-ਘਰ ਭੇਜਿਆ ਜਾਵੇਗਾ ‘ਚੋਣ ਸੱਦਾ’ ਪੱਤਰ

1 ਜੂਨ ਨੂੰ ਪੰਜਾਬ ’ਚ ਪੈਣੀਆਂ ਹਨ ਵੋਟਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਲਈ ਨਿਵੇਕਲੀ ਪਹਿਲਕਦਮੀ ਕੀਤੀ ਹੈ। ਮੁੱਖ ਚੋਣ ਅਧਿਕਾਰੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਵੱਲੋਂ ਬੂਥ ਪੱਧਰ ਦੇ ਅਧਿਕਾਰੀ ਰਾਹੀਂ ਵੋਟਰਾਂ ਨੂੰ ਘਰ-ਘਰ ‘ਚੋਣ ਸੱਦਾ’ ਕਾਰਡ ਭੇਜਿਆ ਜਾਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਕਿਹਾ ਕਿ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਵੋਟਰਾਂ ਨੂੰ ‘ਚੋਣ ਸੱਦਾ’ ਦਿੱਤਾ ਜਾਵੇਗਾ, ਜਿਸ ਵਿੱਚ ਵੋਟਰਾਂ ਨੂੰ 1 ਜੂਨ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਸਿਬਿਨ ਸੀ ਨੇ ਕਿਹਾ ਕਿ ਕਾਰਡ ਵਿੱਚ ਇਕ ਕਿਊ ਆਰ ਕੋਡ ਵੀ ਦਿੱਤਾ ਗਿਆ ਹੈ, ਜਿਸ ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਹਨ।

Check Also

ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ

ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …