ਪੰਜਾਬ ‘ਚ ਘਟ ਰਹੇ ਜ਼ਮੀਨੀ ਪਾਣੀ ਦਾ ਮੁੱਦਾ ਵੀ ਅਹਿਮ
ਚੰਡੀਗੜ÷ ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਲੋਕ ਸਭਾ ਚੋਣਾਂ ਨੇੜੇ ਆਉਣ ਦੇ ਨਾਲ-ਨਾਲ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ।
ਸੂਬੇ ਵਿੱਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ, ਵਿਰੋਧੀ ਧਿਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵੱਲੋਂ ਇਕ ਦੂਜੇ ‘ਤੇ ਦੂਸ਼ਣਬਾਜ਼ੀ ਕੀਤੀ ਜਾ ਰਹੀ ਹੈ, ਪਰ ਸੂਬੇ ਦੇ ਅਸਲ ਮੁੱਦਿਆਂ ਬਾਰੇ ਕੋਈ ਗੱਲ ਨਹੀਂ ਕਰ ਰਿਹਾ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਜ਼ਮੀਨੀ ਪਾਣੀ ਘਟਦਾ ਜਾ ਰਿਹਾ ਹੈ, ਜਿਸ ਕਰਕੇ ਲੋਕਾਂ ਨੂੰ ਭਵਿੱਖ ਵਿੱਚ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇੱਥੋਂ ਦੀ ਉਪਜਾਊ ਜ਼ਮੀਨ ਬੰਜਰ ਹੁੰਦੀ ਜਾ ਰਹੀ ਹੈ। ਕਿਸਾਨ ਐੱਮਐੱਸਪੀ ‘ਤੇ ਕਾਨੂੰਨੀ ਗਾਰੰਟੀ ਸਣੇ ਹੋਰਨਾਂ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਕਿਸਾਨ-ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਰੁਕ ਨਹੀਂ ਰਹੀਆਂ। ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਵੱਡੀ ਗਿਣਤੀ ਨੌਜਵਾਨ ਪਰਵਾਸ ਕਰ ਰਹੇ ਹਨ। ਇਨ÷ ਾਂ ਬਾਰੇ ਸਾਰੀਆਂ ਰਾਜਸੀ ਪਾਰਟੀਆਂ ਚੁੱਪ ਹਨ। ਕੇਂਦਰ ਸਰਕਾਰ ਦੇ ਕਈ ਫੈਸਲਿਆਂ ਕਾਰਨ ਰਾਜਾਂ ਦੇ ਅਧਿਕਾਰ ਸੰਕਟ ਵਿੱਚ ਪਏ ਹੋਏ ਹਨ। ਕੇਂਦਰ ਸਰਕਾਰ ਵੱਲੋਂ ਸਰਹੱਦੀ ਖੇਤਰ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ 50 ਕਿਲੋਮੀਟਰ ਤੱਕ ਵਧਾ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਕੇਂਦਰ ਸਰਕਾਰ ਨਾਲ ਸਬੰਧਤ ਵਧੇਰੇ ਮੁੱਦੇ ਹਨ, ਜਿਨ÷ ਾਂ ਬਾਰੇ ਕੋਈ ਵੀ ਰਾਜਸੀ ਪਾਰਟੀ ਗੱਲ ਕਰਨ ਲਈ ਤਿਆਰ ਨਹੀਂ। ਹਾਲਾਂਕਿ ਕੁਝ ਸਿਆਸੀ ਆਗੂਆਂ ਦਾ ਦਾਅਵਾ ਹੈ ਕਿ ਉਹ ਆਪਣੇ ਚੋਣ ਘੋਸ਼ਣਾ ਪੱਤਰ ਵਿੱਚ ਇਨ÷ ਾਂ ਮੁੱਦਿਆਂ ਨੂੰ ਜ਼ਰੂਰ ਚੁੱਕਣਗੇ, ਪਰ ਚੋਣ ਰੈਲੀਆਂ ਵਿੱਚੋਂ ਇਹ ਸਭ ਗਾਇਬ ਹਨ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …