24.7 C
Toronto
Tuesday, October 13, 2026
spot_img
Homeਹਫ਼ਤਾਵਾਰੀ ਫੇਰੀਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਖੁੱਲ੍ਹੇ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਖੁੱਲ੍ਹੇ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਖੁੱਲ੍ਹੇਅੰਮ੍ਰਿਤਸਰ : ਉੱਤਰਾਖੰਡ ਵਿਖੇ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਆਰੰਭਤਾ ਵਾਸਤੇ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਰਸਤੇ ਤਿਆਰ ਕਰਨ ਦੀ ਸ਼ੁਰੂ ਕੀਤੀ ਸੇਵਾ ਤਹਿਤ ਵੀਰਵਾਰ ਨੂੰ ਅਰਦਾਸ ਮਗਰੋਂ ਗੁਰਦੁਆਰਾ ਸਾਹਿਬ ਦੇ ਕਪਾਟ ਖੋਲ੍ਹੇ ਗਏ ਹਨ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ 12 ਤੋਂ 15 ਫੁੱਟ ਬਰਫ ਹੈ ਅਤੇ ਸਰੋਵਰ ਜੰਮਿਆ ਹੋਇਆ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਮੈਨੇਜਮੈਂਟ ਟਰਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਭਾਰਤੀ ਫੌਜ ਦੇ ਜਵਾਨਾਂ ਅਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਦਾ ਦਲ ਵੀਰਵਾਰ ਨੂੰ ਗੁਰਦੁਆਰਾ ਹੇਮਕੁੰਟ ਸਾਹਿਬ ਪੁੱਜ ਗਿਆ, ਜਿਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਗੇਟ ਅੱਗੇ ਬਰਫ ਨੂੰ ਹਟਾਉਣ ਤੋਂ ਬਾਅਦ ਅਰਦਾਸ ਕਰਕੇ ਗੁਰਦੁਆਰਾ ਸਾਹਿਬ ਦੇ ਕਪਾਟ ਖੋਲ੍ਹੇ ਹਨ।
ਭਾਰਤੀ ਫੌਜ ਦੇ ਜਵਾਨਾਂ ਨੇ ਭਰੋਸਾ ਦਿੱਤਾ ਹੈ ਕਿ 20 ਮਈ ਤੱਕ ਰਸਤਾ ਤਿਆਰ ਕਰਨ ਦਾ ਕੰਮ ਮੁਕੰਮਲ ਹੋ ਜਾਵੇਗਾ। ਦੱਸਿਆ ਗਿਆ 22 ਮਈ ਨੂੰ ਗੁਰਦੁਆਰਾ ਰਿਸ਼ੀਕੇਸ਼ ਤੋਂ ਸਿੱਖ ਸੰਗਤ ਦਾ ਪਹਿਲਾ ਜੱਥਾ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਰਵਾਨਾ ਹੋਵੇਗਾ ਅਤੇ 25 ਮਈ ਨੂੰ ਗੁਰਦੁਆਰੇ ਦੇ ਕਪਾਟ ਸੰਗਤ ਵਾਸਤੇ ਖੋਲ੍ਹੇ ਜਾਣਗੇ।

RELATED ARTICLES
POPULAR POSTS