ਟਰਾਇਲ ਕੋਰਟ ਨੇ ਦੋ ਦਿਨ ਪਹਿਲਾਂ ਪਟੀਸ਼ਨ ਕੀਤੀ ਸੀ ਖਾਰਜ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦੱਸਣਯੋਗ ਹੈ ਕਿ ਸਿਸੋਦੀਆ ਦੀ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ 26 ਫਰਵਰੀ 2023 ਨੂੰ ਗ੍ਰਿਫਤਾਰੀ ਹੋਈ ਸੀ ਅਤੇ ਉਹ ਉਦੋਂ ਤੋਂ ਹੀ ਦਿੱਲੀ ਦੀ ਤਿਹਾੜ ਜੇਲ÷ ਵਿਚ ਬੰਦ ਹਨ। ਮਨੀਸ਼ ਸਿਸੋਦੀਆ ਨੇ ਸੀ.ਬੀ.ਆਈ. ਅਤੇ ਈ.ਡੀ. ਦੇ ਮਾਮਲਿਆਂ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਵਾਲੇ ਟਰਾਇਲ ਕੋਰਟ ਦੇ ਨਿਰਦੇਸ਼ ਨੂੰ ਚੁਣੌਤੀ ਦਿੱਤੀ ਹੈ। ਸਿਸੋਦੀਆ ਦੇ ਵਕੀਲ ਨੇ ਦਿੱਲੀ ਦੀ ਅਦਾਲਤ ਵਿਚ ਮਾਮਲਾ ਰੱਖਿਆ ਅਤੇ ਕਿਹਾ ਕਿ ਬਿਨੈਕਾਰ ਵਿਧਾਨ ਸਭਾ ਦਾ ਮੈਂਬਰ ਹੈ। ਇਸੇ ਦੌਰਾਨ ਹਾਈਕੋਰਟ ਨੇ ਕਿਹਾ ਕਿ ਇਸ ਮਾਮਲੇ ਨੂੰ ਪੜ÷ ਨ ਦਿਓ ਅਤੇ ਭਲਕੇ ਸ਼ੁੱਕਰਵਾਰ ਨੂੰ ਇਸ ‘ਤੇ ਸੁਣਵਾਈ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਟਰਾਇਲ ਕੋਰਟ ਨੇ ਦੋ ਦਿਨ ਪਹਿਲਾਂ ਸਿਸੋਦੀਆ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …