ਸੰਗਰੂਰ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਚੱਲਦਿਆਂ ਪੰਜਾਬ ਵਿਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ।
ਸੰਗਰੂਰ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਅਰਵਿੰਦ ਖੰਨਾ ਨੂੰ ਉਮੀਦਵਾਰ ਬਣਾ ਸਕਦੀ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਵਿਧਾਇਕ ਦਲਬੀਰ ਸਿੰਘ ਬਾਰੇ ਚਰਚਾ ਸੀ ਕਿ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ ਤੇ ਉਨ੍ਹਾਂ ਨੂੰ ਸੰਗਰੂਰ ਤੋਂ ਭਾਜਪਾ ਟਿਕਟ ਦੇ ਸਕਦੀ ਹੈ। ਪਰ ਅਜਿਹਾ ਨਹੀਂ ਹੋਇਆ, ਕਿਉਂਕਿ ਦਲਬੀਰ ਸਿੰਘ ਹੁਣ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਤੋਂ ਬਾਅਦ ਸਪੱਸ਼ਟ ਹੋ ਰਿਹਾ ਹੈ ਕਿ ਭਾਜਪਾ ਹੁਣ ਅਰਵਿੰਦ ਖੰਨਾ ਨੂੰ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾ ਸਕਦੀ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਸੰਗਰੂਰ ਤੋਂ ਮੀਤ ਹੇਅਰ, ਕਾਂਗਰਸ ਨੇ ਸੁਖਪਾਲ ਸਿੰਘ ਖਹਿਰਾ, ਸ਼੍ਰੋਮਣੀ ਅਕਾਲੀ ਦਲ ਨੇ ਇਕਬਾਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਿਮਰਨਜੀਤ ਸਿੰਘ ਮਾਨ ਨੂੰ ਉਮੀਦਵਾਰ ਬਣਾਇਆ ਹੈ। ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਹਲਕੇ ਤੋਂ ਮੌਜੂਦਾ ਸੰਸਦ ਮੈਂਬਰ ਵੀ ਹਨ।