14 C
Toronto
Monday, September 21, 2026
spot_img
Homeਪੰਜਾਬਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਵਲਟੋਹਾ ਨੂੰ ਐਲਾਨਿਆ ਉਮੀਦਵਾਰ

ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਵਲਟੋਹਾ ਨੂੰ ਐਲਾਨਿਆ ਉਮੀਦਵਾਰ

ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਵਲਟੋਹਾ ਨੂੰ ਐਲਾਨਿਆ ਉਮੀਦਵਾਰਪੰਜਾਬ ਦੀਆਂ ਸਾਰੀਆਂ 13 ਸੀਟਾਂ ਤੇ ਚੰਡੀਗੜ੍ਹ ਦੀ ਸੀਟ ‘ਤੇ ਉਮੀਦਵਾਰਾਂ ਦੇ ਨਾਵਾਂ ਦਾ ਹੋਇਆ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਕੋਰ ਕਮੇਟੀ ਮੈਂਬਰ ਵਿਰਸਾ ਸਿੰਘ ਵਲਟੋਹਾ ਨੂੰ ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਸੀਟ ਤੋਂ ਉਮੀਦਵਾਰ ਐਲਾਨੇ ਜਾਣ ਨਾਲ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਤੇ ਚੰਡੀਗੜ੍ਹ ਦੀ ਸੀਟ ਤੋਂ ਆਪਣੇ ਉਮੀਦਵਾਰ ਐਲਾਨ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ। ਪਾਰਟੀ ਨੇ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਕਿਹਾ, ”ਇਸ ਐਲਾਨ ਦੇ ਨਾਲ ਹੀ ਪਾਰਟੀ ਪੰਜਾਬ ਤੇ ਚੰਡੀਗੜ੍ਹ ਦੀਆਂ ਸਾਰੀਆਂ 14 ਸੀਟਾਂ ਤੋਂ ਆਪਣੇ ਉਮੀਦਵਾਰ ਐਲਾਨ ਚੁੱਕੀ ਹੈ।”

RELATED ARTICLES
POPULAR POSTS