ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਸਾਬਕਾ ਕਾਂਗਰਸੀ ਵਿਧਾਇਕ ਦਲਬੀਰ ਸਿੰਘ ਗੋਲਡੀ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਵੱਡਾ ਕਾਰਨ ਦੱਸਿਆ ਹੈ। ਖਹਿਰਾ ਨੇ ਕਿਹਾ ਕਿ ਗੋਲਡੀ ਨੇ ਵਿਜੀਲੈਂਸ ਦੀ ਜਾਂਚ ਤੋਂ ਡਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੂਹਰੇ ਗੋਡੇ ਟੇਕ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦਲਬੀਰ ਗੋਲਡੀ ਨੇ ਕਾਂਗਰਸ ਪਾਰਟੀ ਨਾਲ ਵੱਡਾ ਵਿਸ਼ਵਾਸਘਾਤ ਕੀਤਾ ਹੈ। ਖਹਿਰਾ ਨੇ ਅੱਗੇ ਕਿਹਾ ਕਿ ਮੈਂ ਗੋਲਡੀ ਨੂੰ ਹਮੇਸ਼ਾ ਆਪਣੇ ਬੱਚਿਆਂ ਵਾਂਗ ਸਮਝਦਾ ਸੀ ਜਿਸ ਦੇ ਚਲਦਿਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੈਂ ਆਪਣੀ ਚੋਣ ਮੁਹਿੰਮ ਨੂੰ ਵਿਚਾਲੇ ਛੱਡ ਕੇ ਦੋ ਦਿਨ ਧੂਰੀ ਹਲਕੇ ਵਿਚ ਗੋਲਡੀ ਲਈ ਪ੍ਰਚਾਰ ਵੀ ਕੀਤਾ ਸੀ।
ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਆਮ ਆਦਮੀ ਪਾਰਟੀ ਗੋਲਡੀ ਨਾਲ ਧੋਖਾ ਹੀ ਕਰੇਗੀ ਅਤੇ ਉਹ ਫਿਰ ਤੋਂ ਕਾਂਗਰਸ ਪਾਰਟੀ ਵਿਚ ਆਉਣਗੇ।
Check Also
ਫਿਲਮ ‘ਜਾਟ’ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗਣ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸਦਰ ਪੁਲਿਸ …