ਮੁੱਖ ਮੰਤਰੀ ਭਗਵੰਤ ਮਾਨ ਅਤੇ ਮੀਤ ਹੇਅਰ ਵੱਲੋਂ ਕੀਤਾ ਗਿਆ ਸਵਾਗਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਧੂਰੀ ਤੋਂ ਸਾਬਕਾ ਵਿਧਾਇਕ ਰਹੇ ਦਲਬੀਰ ਸਿੰਘ ਗੋਲਡੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਦਲਬੀਰ ਗੋਲਡੀ ਸੰਗਰੂਰ ਤੋਂ ਸੁਖਪਾਲ ਖਹਿਰਾ ਨੂੰ ਲੋਕ ਸਭਾ ਦੀ ਟਿਕਟ ਦਿੱਤੇ ਜਾਣ ਕਾਰਨ ਪਾਰਟੀ ਨਾਲ ਨਾਰਾਜ਼ ਚੱਲ ਰਹੇ ਸਨ। ਗੋਲਡੀ ਵੱਲੋਂ ਲੰਘੇ ਦਿਨੀਂ ਹੀ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ‘ਚ ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਜੁਆਇਨ ਕਰ ਲਈ। ਗੋਲਡੀ ਨੇ ਕਾਂਗਰਸ ਨਾਲ ਆਪਣੀ ਨਾਰਾਜ਼ਗੀ ਜਤਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਵੱਡਾ ਭਰਾ ਦੱਸਿਆ। ਉਨ੍ਹਾਂ ਕਿਹਾ ਕਿ ਮੈਂ ਸੀਐਮ ਮਾਨ ਦੇ ਖਿਲਾਫ਼ ਚੋਣ ਵੀ ਲੜੀ ਪ੍ਰੰਤੂ ਫਿਰ ਵੀ ਉਨ੍ਹਾਂ ਨੇ ਮੈਨੂੰ ਆਪਣਾ ਛੋਟਾ ਭਰਾ ਬਣਾਇਆ ਹੈ। ਗੋਲਡੀ ਨੇ ਅੱਗੇ ਕਿਹਾ ਕਿ ਪਾਰਟੀ ਵੱਲੋਂ ਮੇਰੀ ਜੋ ਡਿਊਟੀ ਲਗਾਈ ਜਾਵੇਗੀ ਮੈਂ ਉਸ ਨੂੰ ਤਨਦੇਹੀ ਨਾਲ ਨਿਭਾਵਾਂਗਾ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …