Breaking News
Home / ਪੰਜਾਬ / ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਕੀਤੀ ‘ਆਪ’ ‘ਤੇ ਸਿਆਸੀ ਟਿੱਪਣੀ

ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਕੀਤੀ ‘ਆਪ’ ‘ਤੇ ਸਿਆਸੀ ਟਿੱਪਣੀ

ਜਲੰਧਰ/ਬਿਊਰੋ ਨਿਊਜ਼ : ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਆਮ ਆਦਮੀ ਪਾਰਟੀ ‘ਤੇ ਇਕ ਸਿਆਸੀ ਟਿੱਪਣੀ ਕਰਨ ਵਾਲਾ ਵੀਡੀਓ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਵੀਡੀਓ ਅਨੁਸਾਰ ਚੋਣ ਪ੍ਰਚਾਰ ਦੌਰਾਨ ਇਕੱਠ ਨੂੰ ਦੇਖ ਇਕ ਛੱਤ ਤੋਂ ਕੁੱਤਾ ਭੌਂਕਣ ਲਗਦਾ ਹੈ, ਜਿਸ ਨੂੰ ਦੇਖ ਕੇ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਟਿੱਪਣੀ ਕਰਦੇ ਹੋਏ ਕਹਿੰਦੇ ਹਨ ਕਿ ਭਾਈ ਇਥੇ ਕਿਉਂ ਭੌਂਕ ਰਿਹਾ ਏਂ, ਇਥੇ ਆਮ ਆਦਮੀ ਪਾਰਟੀ ਵਾਲਾ ਕੋਈ ਵੀ ਨਹੀਂ ਅਸੀਂ ਭਾਰਤੀ ਜਨਤਾ ਪਾਰਟੀ ਵਾਲੇ ਹਾਂ। ਰਿੰਕੂ ਵੱਲੋਂ ਸ਼ੇਅਰ ਕੀਤਾ ਗਿਆ ਇਹ ਵੀਡੀ ਸ਼ੋਸ਼ਲ ਮੀਡੀਆ ‘ਤੇ ਕਾਫ਼ੀ ਜ਼ਿਆਦਾ ਵਾਇਰਲ ਹੋ ਰਿਹਾ ਹੈ। ਧਿਆਨ ਰਹੇ ਆਮ ਆਦਮੀ ਪਾਰਟੀ ਨੇ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ ਪ੍ਰੰਤੂ ਬਾਅਦ ‘ਚ ਉਨ੍ਹਾਂ ਭਾਜਪਾ ਜੁਆਇਨ ਕਰ ਲਈ ਸੀ। ਰਿੰਕੂ ਇਸ ਸਮੇਂ ਜਲੰਧਰ ਤੋਂ ਭਾਜਪਾ ਦੇ ਉਮੀਦਵਾਰ ਹਨ। ਜਦਕਿ ਇਸ ਤੋਂ ਪਹਿਲਾਂ ਉਹ ਕਾਂਗਰਸ ਪਾਰਟੀ ਨੂੰ ਛੱਡ ‘ਆਪ’ ਵਿਚ ਸ਼ਾਮਲ ਹੋਏ ਸਨ ਅਤੇ ਜਲੰਧਰ ਜ਼ਿਮਨੀ ਚੋਣ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਜਿੱਤ ਪ੍ਰਾਪਤ ਕੀਤੀ ਸੀ।

 

Check Also

ਸ਼੍ਰੋਮਣੀ ਅਕਾਲੀ ਦਲ ‘ਚ ਪਿਆ ਸਿਆਸੀ ਕਲੇਸ਼ ਹੋਰ ਵਧਿਆ

ਸੀਨੀਅਰ ਅਕਾਲੀ ਆਗੂਆਂ ਨੇ ਜਲੰਧਰ ‘ਚ ਕੀਤੀ ਵੱਖਰੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ …