-7.9 C
Toronto
Monday, February 2, 2026
spot_img
Homeਪੰਜਾਬਪੰਜੇ ਸਬੰਧੀ ਦਿੱਤੇ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫ਼ੀ

ਪੰਜੇ ਸਬੰਧੀ ਦਿੱਤੇ ਬਿਆਨ ‘ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫ਼ੀ

ਕਿਹਾ : ਮੇਰੇ ਸ਼ਬਦਾਂ ਨਾਲ ਜਿਨ੍ਹਾਂ ਨੂੰ ਵੀ ਠੇਸ ਪੁੱਜੀ, ਮੈਂ ਉਨ੍ਹਾਂ ਤੋਂ ਹੱਥ ਜੋੜ ਕੇ ਮੁਆਫ਼ੀ ਮੰਗਦੀ ਹਾਂ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵਲੋਂ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਪੰਜੇ ਦੀ ਤੁਲਨਾ ਬਾਬੇ ਨਾਨਕ ਨਾਲ ਕਰਨ ਤੋਂ ਬਾਅਦ ਉਨ੍ਹਾਂ ਨੂੰ ਵੱਡਾ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਤੋਂ ਬਾਅਦ ਅੰਮ੍ਰਿਤਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕਰਕੇ ਸਮੂਹ ਸਿੱਖ ਸੰਗਤਾਂ ਕੋਲੋਂ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਮੇਰੇ ਵਲੋਂ ਅਣਜਾਣੇ ਵਿਚ ਬੋਲੇ ਗਏ ਸ਼ਬਦਾਂ ਰਾਹੀਂ ਜਿਨ੍ਹਾਂ ਨੂੰ ਵੀ ਠੇਸ ਪੁੱਜੀ ਹੈ, ਮੈਂ ਦੋਵੇਂ ਹੱਥ ਜੋੜ ਕੇ ਉਨ੍ਹਾਂ ਤੋਂ ਮੁਆਫ਼ੀ ਮੰਗਦੀ ਹਾਂ। ਧਿਆਨ ਰਹੇ ਕਿ ਅੰਮ੍ਰਿਤਾ ਵੜਿੰਗ ਨੇ ਚੋਣ ਪ੍ਰਚਾਰ ਦੌਰਾਨ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਨੂੰ ਬਾਬੇ ਨਾਨਕ ਦਾ ਪੰਜਾ ਆਖ ਕੇ ਵੋਟਾਂ ਮੰਗੀਆਂ ਸਨ। ਜਿਸ ਨਾਲ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਸੀ। ਉਧਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਾ ਵੜਿੰਗ ਤੁਰੰਤ ਆਪਣੀ ਗਲਤੀ ਲਈ ਪਛਚਾਤਾਪ ਕਰਨ ਲਈ ਕਿਹਾ ਸੀ।

RELATED ARTICLES
POPULAR POSTS