22.8 C
Toronto
Wednesday, September 9, 2026
spot_img
Homeਪੰਜਾਬਪੰਜਾਬ 'ਚ ਚੋਣਾਂ ਲਈ ਹਰ ਵੋਟਰ ਨੂੰ ਘਰ ਆਵੇਗਾ ਸੱਦਾ ਪੱਤਰ

ਪੰਜਾਬ ‘ਚ ਚੋਣਾਂ ਲਈ ਹਰ ਵੋਟਰ ਨੂੰ ਘਰ ਆਵੇਗਾ ਸੱਦਾ ਪੱਤਰ

ਪੰਜਾਬ ‘ਚ ਚੋਣਾਂ ਲਈ ਹਰ ਵੋਟਰ ਨੂੰ ਘਰ ਆਵੇਗਾ ਸੱਦਾ ਪੱਤਰ1 ਜੂਨ ਨੂੰ ਪੰਜਾਬ ‘ਚ ਪੈਣੀਆਂ ਹਨ ਵੋਟਾਂ
ਚੰਡੀਗੜ÷ /ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਲਈ ਨਿਵੇਕਲੀ ਪਹਿਲਕਦਮੀ ਕੀਤੀ ਹੈ। ਮੁੱਖ ਚੋਣ ਅਧਿਕਾਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਵੱਲੋਂ ਬੂਥ ਪੱਧਰ ਦੇ ਅਧਿਕਾਰੀ ਰਾਹੀਂ ਵੋਟਰਾਂ ਨੂੰ ਘਰ-ਘਰ ‘ਚੋਣ ਸੱਦਾ’ ਕਾਰਡ ਭੇਜਿਆ ਜਾਵੇਗਾ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਕਿਹਾ ਕਿ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਾਰੇ ਜ਼ਿਲਿ÷ ਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਵੋਟਰਾਂ ਨੂੰ ‘ਚੋਣ ਸੱਦਾ’ ਦਿੱਤਾ ਜਾਵੇਗਾ, ਜਿਸ ਵਿੱਚ ਵੋਟਰਾਂ ਨੂੰ 1 ਜੂਨ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਸਿਬਿਨ ਸੀ ਨੇ ਕਿਹਾ ਕਿ ਕਾਰਡ ਵਿੱਚ ਇਕ ਕਿਊ ਆਰ ਕੋਡ ਵੀ ਦਿੱਤਾ ਗਿਆ ਹੈ, ਜਿਸ ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਹਨ।

 

 

RELATED ARTICLES
POPULAR POSTS