Breaking News
Home / ਕੈਨੇਡਾ / Front / ਟਰੰਪ ਨੇ ਗੈਰਕਾਨੂੰਨੀ ਪਰਵਾਸੀਆਂ ’ਤੇ ਅਮਰੀਕਾ ਦੀ ਹਾਲਤ ਖਰਾਬ ਕਰਨ ਦੇ ਲਗਾਏ ਆਰੋਪ

ਟਰੰਪ ਨੇ ਗੈਰਕਾਨੂੰਨੀ ਪਰਵਾਸੀਆਂ ’ਤੇ ਅਮਰੀਕਾ ਦੀ ਹਾਲਤ ਖਰਾਬ ਕਰਨ ਦੇ ਲਗਾਏ ਆਰੋਪ

ਕਿਹਾ : ਰਾਸ਼ਟਰਪਤੀ ਬਣਿਆ ਤਾਂ ਅਮਰੀਕਾ ’ਚੋਂ ਗੈਰਕਾਨੂੰਨੀ ਪਰਵਾਸੀਆਂ ਨੂੰ ਕੱਢਾਂਗਾ ਬਾਹਰ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ’ਚ ਨਵੰਬਰ ਮਹੀਨੇ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੇ ਲਈ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਆਪਣਾ ਦਮ ਖਮ ਦਿਖਾਉਣ ਲੱਗੇ ਹਨ। ਟਰੰਪ ਨੇ ਇਕ ਮੈਗਜ਼ੀਨ ਨੂੰ ਦਿੱਤੀ ਇੰਟਰਵਿਊ ਵਿਚ ਆਪਣੀਆਂ ਨੀਤੀਆਂ ਦਾ ਖੁਲਾਸਾ ਕੀਤਾ ਹੈ। ਟਰੰਪ ਦਾ ਕਹਿਣਾ ਹੈ ਕਿ ਜੇਕਰ ਉਹ ਅਮਰੀਕਾ ਦੇ ਰਾਸ਼ਟਰਪਤੀ ਬਣਦੇ ਹਨ ਤਾਂ ਇਨ੍ਹਾਂ ਨੀਤੀਆਂ ਨੂੰ ਦੇਸ਼ ਵਿਚ ਲਾਗੂ ਕਰਨਗੇ। ਟਰੰਪ ਨੇ ਅਮਰੀਕਾ ਵਿਚ ਗੈਰਕਾਨੂੰਨੀ ਪਰਵਾਸੀਆਂ ਦੇ ਮੁੱਦੇ ’ਤੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਅਮਰੀਕਾ ਵਿਚ ਦੋ ਕਰੋੜ ਤੋਂ ਜ਼ਿਆਦਾ ਗੈਰਕਾਨੂੰਨੀ ਪਰਵਾਸੀ ਹਨ, ਜੋ ਅਮਰੀਕਾ ਦੇ ਨਾਗਰਿਕ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਦੇਸ਼ ਲਈ ਸਹੀ ਨਹੀਂ ਹੈ ਅਤੇ ਇਸਦੇ ਚੱਲਦਿਆਂ ਕਈ ਸ਼ਹਿਰਾਂ ਦੇ ਹਾਲਾਤ ਬਦਤਰ ਹੋ ਗਏ ਹਨ। ਟਰੰਪ ਨੇ ਕਿਹਾ ਕਿ ਉਹ ਆਪਣੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਫੌਜ ਦੀ ਮੱਦਦ ਵੀ ਲੈ ਸਕਦੇ ਹਨ। ਟਰੰਪ ਨੇ ਕਿਹਾ ਕਿ ਉਹ ਗੈਰਕਾਨੂੰਨੀ ਪਰਵਾਸੀਆਂ ਨੂੰ ਗਿ੍ਰਫਤਾਰ ਕਰਨਗੇ ਅਤੇ ਉਨ੍ਹਾਂ ਨੂੰ ਵਾਪਸ ਉਨ੍ਹਾਂ ਦੇ ਦੇਸ਼ ਭੇਜਣਗੇ, ਜਿਥੋਂ ਉਹ ਆਏ ਸਨ।

Check Also

ਸੁਖਬੀਰ ਬਾਦਲ ਨੂੰ  ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਹੋਈ ਹੋਰ ਤੇਜ਼

ਚੰਦੂਮਾਜਰਾ ਬੋਲੇ : ਸੁਖਬੀਰ ਬਾਦਲ ਦੀ ਅਗਵਾਈ ਨੂੰ ਪਸੰਦ ਨਹੀਂ ਕਰਦੇ ਲੋਕ ਚੰਡੀਗੜ੍ਹ/ਬਿਊਰੋ ਨਿਊਜ਼ : …