Breaking News
Home / ਕੈਨੇਡਾ / Front / ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਹਾਈਕੋਰਟ ਦਾ ਈਡੀ ਅਤੇ ਸੀਬੀਆਈ ਨੂੰ ਨੋਟਿਸ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਹਾਈਕੋਰਟ ਦਾ ਈਡੀ ਅਤੇ ਸੀਬੀਆਈ ਨੂੰ ਨੋਟਿਸ

ਸਿਸੋਦੀਆ ਆਪਣੀ ਬਿਮਾਰ ਪਤਨੀ ਨੂੰ ਹਫਤੇ ’ਚ ਇਕ ਵਾਰ ਮਿਲ ਸਕਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਹਾਈਕੋਰਟ ਵਿਚ ਅੱਜ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੋਈ। ਇਸਦੇ ਚੱਲਦਿਆਂ ਅਦਾਲਤ ਨੇ ਈਡੀ ਅਤੇ ਸੀਬੀਆਈ ਨੂੰ ਨੋਟਿਸ ਦੇ ਕੇ ਜਵਾਬ ਮੰਗਿਆ ਹੈ। ਨਾਲ ਹੀ ਸਿਸੋਦੀਆ ਨੂੰ ਆਪਣੀ ਬਿਮਾਰ ਪਤਨੀ ਨੂੰ ਹਫਤੇ ਵਿਚ ਇਕ ਵਾਰ ਮਿਲਣ ਦੀ ਇਜ਼ਾਜਤ ਦਿੱਤੀ ਗਈ ਹੈ। ਮਨੀਸ਼ ਸਿਸੋਦੀਆ ਮਨੀ ਲਾਂਡਰਿੰਗ ਅਤੇ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 8 ਮਈ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਟਰਾਇਲ ਕੋਰਟ ਤੋਂ ਬੇਲ ਖਾਰਜ ਹੋਣ ਤੋਂ ਬਾਅਦ ਸਿਸੋਦੀਆ ਨੇ 30 ਅਪ੍ਰੈਲ ਨੂੰ ਮਾਨਯੋਗ ਐਕਟਿੰਗ ਚੀਫ ਜਸਟਿਸ ਮਨਮੋਹਨ ਅਤੇ ਜਸਟਿਸ ਮਨਮੀਤ ਪ੍ਰੀਤਮ ਸਿੰਘ ਅਰੋੜਾ ਦੀ ਅਦਾਲਤ ਦੇ ਸਾਹਮਣੇ ਪਟੀਸ਼ਨ ਲਗਾਈ ਸੀ। ਧਿਆਨ ਰਹੇ ਕਿ ਸੀਬੀਆਈ ਨੇ ਸਿਸੋਦੀਆ ਨੂੰ 26 ਫਰਵਰੀ 2023 ਨੂੰ ਗਿ੍ਰਫਤਾਰ ਕੀਤਾ ਸੀ ਅਤੇ ਉਦੋਂ ਤੋਂ ਹੀ ਉਹ ਜੇਲ੍ਹ ਵਿਚ ਬੰਦ ਹਨ।

Check Also

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ

ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …