Breaking News
Home / ਕੈਨੇਡਾ / Front / ਚਰਨਜੀਤ ਸਿੰਘ ਚੰਨੀ ਦੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਚਰਚਾ ਦਾ ਵਿਸ਼ਾ ਬਣੀ  

ਚਰਨਜੀਤ ਸਿੰਘ ਚੰਨੀ ਦੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਚਰਚਾ ਦਾ ਵਿਸ਼ਾ ਬਣੀ  

ਸੰਤ ਸੀਚੇਵਾਲ ‘ਆਪ’ ਦੇ ਰਾਜ ਸਭਾ ਮੈਂਬਰ ਅਤੇ ਚੰਨੀ ਹਨ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ
ਜਲੰਧਰ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਦੇ ਚੱਲ ਰਹੇ ਮੌਸਮ ਦੌਰਾਨ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਕੋਲੋਂ ਅਸ਼ੀਰਵਾਦ ਲਿਆ ਹੈ। ਧਿਆਨ ਰਹੇ ਕਿ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਆਮ ਆਦਮੀ ਪਾਰਟੀ ਵਲੋਂ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ ਅਤੇ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਨ। ਇਸ ਮੌਕੇ ਚੰਨੀ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਲਾਡੀ ਸ਼ੇਰੋਵਾਲੀਆ ਵੀ ਹਾਜ਼ਰ ਰਹੇ। ਇਸ ਮੁਲਾਕਾਤ ਨੇ ਸਿਆਸੀ ਹਲਕਿਆਂ ਵਿਚ ਚਰਚਾ ਵੀ ਛੇੜ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਹੋਰਾਂ ਦਾ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿਚ ਕਾਫੀ ਪ੍ਰਭਾਵ ਹੈ ਅਤੇ ਇਸਦੇ ਚੱਲਦਿਆਂ ਚੰਨੀ ਵੀ ਨਕੋਦਰ, ਸ਼ਾਹਕੋਟ, ਮਹਿਤਪੁਰ ਅਤੇ ਬਿਲਗਾ ਖੇਤਰਾਂ ਵਿਚ ਵੋਟਰਾਂ ਨਾਲ ਸੰਪਰਕ ਸਾਧ ਰਹੇ ਹਨ। ਇਸ ਵਾਰ ਜਲੰਧਰ ਹਲਕੇ ਤੋਂ ਚੋਣ ਮੁਕਾਬਲਾ ਦਿਲਚਸਪ ਹੋਣ ਦੀ ਸੰਭਾਵਨਾ ਹੈ। ਜਲੰਧਰ ਲੋਕ ਸਭਾ ਹਲਕੇ ਤੋਂ ‘ਆਪ’ ਨੇ ਪਵਨ ਟੀਨੂੰ ਅਤੇ ਭਾਜਪਾ ਨੇ ਸੁਸ਼ੀਲ ਰਿੰਕੂ ਨੂੰ ਟਿਕਟ ਦਿੱਤੀ ਹੋਈ ਹੈ।

Check Also

ਸੁਖਬੀਰ ਬਾਦਲ ਨੂੰ  ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਹੋਈ ਹੋਰ ਤੇਜ਼

ਚੰਦੂਮਾਜਰਾ ਬੋਲੇ : ਸੁਖਬੀਰ ਬਾਦਲ ਦੀ ਅਗਵਾਈ ਨੂੰ ਪਸੰਦ ਨਹੀਂ ਕਰਦੇ ਲੋਕ ਚੰਡੀਗੜ੍ਹ/ਬਿਊਰੋ ਨਿਊਜ਼ : …