ਪਿ੍ਰਅੰਕਾ ਗਾਂਧੀ ਨੇ ਚੋਣ ਲੜਨ ਤੋਂ ਵੱਟਿਆ ਪਾਸਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਉਤਰ ਪ੍ਰਦੇਸ਼ ਦੇ ਲੋਕ ਸਭਾ ਹਲਕਾ ਰਾਏਬਰੇਲੀ ਤੋਂ ਚੋਣ ਲੜਨਗੇ। ਇਸ ਸੀਟ ਤੋਂ ਪਹਿਲਾਂ ਸੋਨੀਆ ਗਾਂਧੀ ਚੋਣ ਲੜਦੇ ਰਹੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪਿ੍ਰਅੰਕਾ ਗਾਂਧੀ ਲੋਕ ਸਭਾ ਦੀ ਚੋਣ ਨਹੀਂ ਲੜਨਗੇ। ਇਸੇ ਤਰ੍ਹਾਂ ਅਮੇਠੀ ਲੋਕ ਸਭਾ ਹਲਕੇ ਤੋਂ ਕਾਂਗਰਸ ਨੇ ਕਿਸ਼ੋਰੀ ਲਾਲ ਸ਼ਰਮਾ ਨੂੰ ਟਿਕਟ ਦਿੱਤੀ ਹੈ। ਕਿਸ਼ੋਰੀ ਲਾਲ ਸੋਨੀਆ ਗਾਂਧੀ ਦੇ ਬਹੁਤ ਭਰੋਸੇਮੰਦ ਮੰਨੇ ਜਾਂਦੇ ਹਨ। ਉਧਰ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਨੇ ਰਾਏਬਰੇਲੀ ਲੋਕ ਸਭਾ ਹਲਕੇ ਤੋਂ ਯੋਗੀ ਸਰਕਾਰ ’ਚ ਮੰਤਰੀ ਦਿਨੇਸ਼ ਪ੍ਰਤਾਪ ਸਿੰਘ ਨੂੰ ਉਮੀਦਵਾਰ ਬਣਾਇਆ ਹੈ, ਜਦੋਂ ਕਿ ਅਮੇਠੀ ਹਲਕੇ ਤੋਂ ਸਿਮਰਤੀ ਇਰਾਨੀ ਭਾਜਪਾ ਦੇ ਉਮੀਦਵਾਰ ਹਨ। ਰਾਹੁਲ ਗਾਂਧੀ ਨੇ ਰਾਏਬਰੇਲੀ ਤੋਂ ਨਾਮਜ਼ਦਗੀ ਪੇਪਰ ਵੀ ਭਰ ਦਿੱਤਾ ਹੈ। ਇਸ ਮੌਕੇ ਰਾਹੁਲ ਗਾਂਧੀ ਦੇ ਨਾਲ ਸੋਨੀਆ ਗਾਂਧੀ, ਪਿ੍ਰਅੰਕਾ ਗਾਂਧੀ ਅਤੇ ਰਾਬਰਟ ਵਾਡਰਾ ਵੀ ਹਾਜ਼ਰ ਰਹੇ। ਇਸਦੇ ਚੱਲਦਿਆਂ ਕਾਂਗਰਸੀ ਉਮੀਦਵਾਰ ਕਿਸ਼ੋਰੀ ਲਾਲ ਸ਼ਰਮਾ ਨੇ ਵੀ ਅਮੇਠੀ ਤੋਂ ਆਪਣਾ ਨਾਮਜ਼ਦਗੀ ਪਰਚਾ ਭਰ ਦਿੱਤਾ ਹੈ।