Breaking News
Home / ਕੈਨੇਡਾ / Front / ਸਾਬਕਾ ਵਿਧਾਇਕ ਪਿਰਮਿਲ ਸਿੰਘ ਨੂੰ ਕਾਂਗਰਸ ਪਾਰਟੀ ਨੇ ਮੁੜ ਕੀਤਾ ਬਹਾਲ

ਸਾਬਕਾ ਵਿਧਾਇਕ ਪਿਰਮਿਲ ਸਿੰਘ ਨੂੰ ਕਾਂਗਰਸ ਪਾਰਟੀ ਨੇ ਮੁੜ ਕੀਤਾ ਬਹਾਲ

ਦੋ ਸਾਲ ਪਹਿਲਾਂ ਕਾਂਗਰਸ ਪਾਰਟੀ ’ਚ ਕੀਤਾ ਗਿਆ ਸੀ ਮੁਅੱਤਲ


ਸੰਗਰੂਰ/ਬਿਊਰੋ ਨਿਊਜ਼ : ਦਲਵੀਰ ਗੋਲਡੀ ਦੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸ ਪਾਰਟੀ ਨੇ ਸੰਗਰੂਰ ਜ਼ਿਲ੍ਹੇ ਦੇ ਭਦੌੜ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਪਿਰਮਲ ਸਿੰਘ ਨੂੰ ਬਹਾਲ ਕਰ ਦਿੱਤਾ ਹੈ। ਉਨ੍ਹਾਂ ਨੂੰ ਦੋ ਸਾਲ ਪਹਿਲਾਂ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਗਿਆ ਸੀ। ਦਲਵੀਰ ਗੋਲਡੀ ਦੇ ਪਾਰਟੀ ਛੱਡਣ ਤੋਂ ਬਾਅਦ ਭਦੌੜ ਵਿਚ ਕਾਂਗਰਸ ਪਾਰਟੀ ਕੋਲ ਕੋਈ ਵੀ ਵੱਡਾ ਆਗੂ ਨਹੀਂ ਸੀ ਜੋ ਪਾਰਟੀ ਚੋਣ ਪ੍ਰਚਾਰ ਦੀ ਕਮਾਂਡ ਸੰਭਾਲ ਸਕੇ। ਇਸ ਤੋਂ ਇਲਾਵਾ ਪਿਰਮਲ ਸਿੰਘ ਨੂੰ ਸੁਖਪਾਲ ਸਿੰਘ ਖਹਿਰਾ ਦਾ ਕਰੀਬੀ ਮੰਨਿਆ ਜਾਂਦਾ ਹੈ। ਧਿਆਨ ਰਹੇ ਕਿ ਜਦੋਂ ਆਮ ਆਦਮੀ ਪਾਰਟੀ ਨੇ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਇਆ ਤਾਂ ਪਾਰਟੀ ’ਚ ਵੱਡੀ ਬਗਾਵਤ ਹੋ ਗਈ ਸੀ। ਅੱਧੀ ਦਰਜਨ ਵਿਧਾਇਕਾਂ ਨੇ ਆਮ ਆਦਮੀ ਪਾਰਟੀ ਛੱਡ ਗਏ ਸਨ ਜਿਨ੍ਹਾਂ ਵਿਚ ਪਿਰਮਲ ਸਿੰਘ ਦਾ ਨਾਂ ਵੀ ਸ਼ਾਮਲ ਸੀ ਅਤੇ ਉਨ੍ਹਾਂ ਸੁਖਪਾਲ ਖਹਿਰਾ ਦੀ ਅਗਵਾਈ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਕਾਂਗਰਸ ਪਾਰਟੀ ਜੁਆਇਨ ਕਰ ਲਈ ਸੀ।

Check Also

ਰਾਜਸਥਾਨ ਤੇ ਹਰਿਆਣਾ ’ਚ ਪਾਰਾ 48 ਡਿਗਰੀ ਦੇ ਨੇੜੇ ਪਹੁੰਚਿਆ

ਪੰਜਾਬ ਤੇ ਦਿੱਲੀ ’ਚ ਵੀ ਹੀਟ ਵੇਵ ਦਾ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਦਿਨੋਂ-ਦਿਨ ਵਧ ਰਹੀ ਗਰਮੀ …