ਵਿਧਾਨ ਸਭਾ ਹਲਕਾ ਰਾਜਪੁਰਾ ਅਧੀਨ ਪੈਂਦੇ ਪਿੰਡ ਸਿਹਰਾ ’ਚ ਵਾਪਰੀ ਘਟਨਾ
ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਜ਼ਿਲ੍ਹੇ ਦੇ ਹਲਕਾ ਰਾਜਪੁਰਾ ਦੇ ਅਧੀਨ ਆਉਂਦੇ ਪਿੰਡ ਸਿਹਰਾ/ਸੇਹਰੀ ਵਿਚ ਅੱਜ ਭਾਜਪਾ ਦੀ ਉਮੀਦਵਾਰ ਪਰਨੀਤ ਕੌਰ ਚੋਣ ਪ੍ਰਚਾਰ ਕਰਨ ਦੇ ਲਈ ਪਹੁੰਚੇ ਸਨ। ਜਿੱਥੇ ਕਿਸਾਨਾਂ ਵਲੋਂ ਪਰਨੀਤ ਕੌਰ ਦਾ ਵਿਰੋਧ ਕੀਤਾ ਗਿਆ ਇਸੇ ਦੌਰਾਨ ਜਦੋਂ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰ ਦਾ ਵਿਰੋਧ ਕੀਤਾ ਜਾ ਰਿਹਾ ਸੀ ਤਾਂ ਪੁਲਿਸ ਅਤੇ ਕਿਸਾਨਾਂ ਵਿਚਕਾਰ ਧੱਕਾ ਮੁੱਕੀ ਹੋ ਗਈ। ਇਸੇ ਦੌਰਾਨ ਇਕ ਕਿਸਾਨ ਦੀ ਸਿਹਤ ਵਿਗੜ ਗਈ ਜਿਸ ਦੇ ਚਲਦਿਆਂ ਬੇਹੋਸ਼ੀ ਦੀ ਹਾਲਤ ਵਿਚ ਕਿਸਾਨ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਕਿਸਾਨ ਦੀ ਮੌਤ ਹੋ ਗਈ। ਮਿ੍ਰਤਕ ਕਿਸਾਨ ਦੇ ਸਾਥੀਆਂ ਵਲੋਂ ਇਹ ਇਲਜ਼ਾਮ ਲਗਾਇਆ ਜਾ ਰਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਅਤੇ ਪਰਨੀਤ ਕੌਰ ਦੇ ਸਮਰਥਕਾਂ ਵੱਲੋਂ ਕੀਤੀ ਗਈ ਧੱਕਾ-ਮੁੱਕੀ ਦੌਰਾਨ ਕਿਸਾਨ ਦੀ ਮੌਤ ਹੋਈ ਹੈ।